For the best experience, open
https://m.punjabitribuneonline.com
on your mobile browser.
Advertisement

ਬਿਜਲੀ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

06:50 AM Jun 30, 2024 IST
ਬਿਜਲੀ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੂਨ
ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਬਿਜਲੀ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਬਿਜਲੀ ਵਿਭਾਗ ਨੇ ਸਖ਼ਤੀ ਕਰ ਦਿੱਤੀ ਹੈ। ਵਿਭਾਗ ਵੱਲੋਂ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬਿਜਲੀ ਚੋਰੀ ਕਰਨ ਦੇ ਮਾਮਲੇ ਵਿੱਚ ਥਾਣਾ ਸੈਕਟਰ-34 ਦੀ ਪੁਲੀਸ ਨੇ ਗੋਲਡੀ ਰਾਣਾ ਵਾਸੀ ਬੁੜੈਲ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਬਿਜਲੀ ਵਿਭਾਗ ਦੇ ਸਬ-ਡਿਵੀਜ਼ਨ ਅਫ਼ਸਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਮੁਲਜ਼ਮ ਵੱਲੋਂ ਕੁੰਡੀ ਲਗਾ ਕੇ ਬਿਜਲੀ ਦੀ ਚੋਰੀ ਕੀਤੀ ਜਾ ਰਹੀ ਸੀ। ਥਾਣਾ ਸੈਕਟਰ-34 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪੁਲੀਸ ਨੇ ਗੋਲਡੀ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

Advertisement
Advertisement
×