ਗੈਸ ਸਿਲੰਡਰ ਤੇ ਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
08:56 AM Sep 05, 2024 IST
ਪੱਤਰ ਪ੍ਰੇਰਕ
ਰਤੀਆ, 4 ਸਤੰਬਰ
ਸ਼ਹਿਰ ਦੇ ਵਾਰਡ ਨੰਬਰ 17 ਦੇ ਘਰੋਂ ਰਸੋਈ ਗੈਸ ਸਿਲੰਡਰ ਅਤੇ ਸਾਈਕਲ ਚੋਰੀ ਕਰਨ ਦੇ ਮਾਮਲੇ ਨੂੰ ਲੈ ਕੇ ਪੁਲੀਸ ਨੇ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਇੰਦਰਜੀਤ ਸਿੰਘ ਉਰਫ ਫੌਜੀ ਵਜੋਂ ਹੋਈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਸਾਮਾਨ ਵੀ ਬਰਾਮਦ ਕਰ ਲਿਆ ਹੈ। ਵਾਰਡ ਨੰ. 17 ਦੀ ਨਹਿਰ ਕਲੋਨੀ ਵਾਸੀ ਬਿੱਟੂ ਸਿੰਘ ਨੇ ਸ਼ਹਿਰ ਥਾਣਾ ਵਿੱਚ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੁਪਹਿਰ ਸਮੇਂ ਉਸ ਦੇ ਘਰੋਂ ਭਰਿਆ ਹੋਇਆ ਗੈਸ ਸਿਲੰਡਰ ਅਤੇ ਇਕ ਰੇਂਜਰ ਸਾਈਕਲ ਚੋਰੀ ਹੋ ਗਿਆ। ਉਨ੍ਹਾਂ ਦੱਸਿਆ ਕਿ ਚੋਰੀ ਐਂਪਲਾਈਜ਼ ਕਲੋਨੀ ਵਾਸੀ ਇੰਦਰਜੀਤ ਉਰਫ ਫੌਜੀ ਨੇ ਕੀਤੀ । ਕੇਸ ਦਰਜ ਕਰਨ ਮਗਰੋਂ ਮਹਿਲਾ ਹੈੱਡ ਕਾਂਸਟੇਬਲ ਅੰਜੂ ਬਾਲਾ ਦੀ ਅਗਵਾਈ ਹੇਠ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਚੋਰੀ ਦਾ ਸਿਲੰਡਰ ਅਤੇ ਸਾਈਕਲ ਵੀ ਬਰਾਮਦ ਕਰ ਲਿਆ।
Advertisement
Advertisement