ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲਾ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਕਾਬੂ

07:52 AM Nov 07, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਨਵੰਬਰ
ਜ਼ਿਲ੍ਹਾ ਪੁਲੀਸ ਨੇ ਨਸ਼ੀਲਾ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਆਸਿਫ ਉਰਫ ਆਸੂ ਵਾਸੀ ਦੌਲਤਪੁਰ ਜ਼ਿਲ੍ਹਾ ਸਹਾਰਨਪੁਰ ਯੂਪੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ 15 ਜੁਲਾਈ ਨੂੰ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਸੁਰਿੰਦਰ ਪਾਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗਾਂਧੀ ਨਗਰ ਤੇ ਮੋਹਨ ਨਗਰ ਵਾਸੀ ਦੋ ਮਹਿਲਾਵਾਂ ਨੂੰ ਨਵਾਂ ਬੱਸ ਅੱਡਾ ਤੋਂ ਮਹਿਲਾ ਪੁਲੀਸ ਨੇ ਕਾਬੂ ਕੀਤਾ ਸੀ ਤੇ ਉਨ੍ਹਾਂ ਕੋਲੋਂ 44 ਗਰਾਮ ਸਮੈਕ ਬਰਾਮਦ ਹੋਈ ਸੀ। ਮੁਲਜ਼ਮ ਔਰਤਾਂ ਦੀ ਪੁੱਛਗਿਛ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਅੱਜ ਐਂਟੀ ਨਾਰਕੋਟਿਕ ਸੈੱਲ ਦੇ ਏਐੱਸਆਈ ਸੁਧੀਰ ਕੁਮਾਰ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਦੋਸ਼ ਹੇਠ ਆਸਿਫ ਉਰਫ ਆਸੂ ਵਾਸੀ ਦੌਲਤਪੁਰ ਜ਼ਿਲ੍ਹਾ ਸਹਾਰਨਪੁਰ ਯੂਪੀ ਨੂੰ ਮਾਮਲੇ ਦੀ ਤਫਤੀਸ਼ ਕਰਕੇ ਗ੍ਰਿਫਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਸ਼ੇ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ

Advertisement

Advertisement