For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

07:48 AM May 04, 2024 IST
ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤਾ ਮੁਲਜ਼ਮ ਪੁਲੀਸ ਹਿਰਾਸਤ ਵਿੱਚ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 3 ਮਈ
ਜ਼ਿਲ੍ਹਾ ਪੁਲੀਸ ਦੀ ਕਰਾਈਮ ਬਰਾਂਚ ਦੀ ਟੀਮ ਨੇ ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ 4 ਅਪਰੈਲ ਨੂੰ ਏਐੱਸਆਈ ਸੰਦੀਪ ਕੁਮਾਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪੰਕਜ ਉਰਫ ਪੰਕੂ ਵਾਸੀ ਸੈਕਟਰ ਇਕ ਸ਼ਾਹਬਾਦ ਨੂੰ ਅਨਾਜ ਮੰਡੀ ਨੇੜਿਓਂ ਕਾਬੂ ਕੀਤਾ ਸੀ। ਜਦੋਂ ਪੁਲੀਸ ਟੀਮ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ ਇਕ ਦੇਸੀ ਪਿਸਤੌਲ ਤੇ ਇਕ ਕਾਰਤੂਸ ਬਰਾਮਦ ਹੋਇਆ। ਮੁਲਜ਼ਮ ਖ਼ਿਲਾਫ਼ ਥਾਣਾ ਸ਼ਾਹਬਾਦ ਵਿਚ ਅਸਲਾ ਐਕਟ ਦਾ ਕੇਸ ਦਰਜ ਕਰ ਲਿਆ ਸੀ। ਅਗਲੀ ਜਾਂਚ ਦੌਰਾਨ 2 ਮਈ ਨੂੰ ਅਪਰਾਧ ਸ਼ਾਖਾ-1 ਦੇ ਸਬ-ਇੰਸਪੈਕਟਰ ਧਰਮਿੰਦਰ ਦੀ ਟੀਮ ਨੇ ਸੂਰਯਾਂਸ਼ ਵਾਸੀ ਪੰਤ ਵਿਹਾਰ ਸਹਾਰਨਪੁਰ ਯੂਪੀ ਨੂੰ ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਰੋਜ਼ਾ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×