For the best experience, open
https://m.punjabitribuneonline.com
on your mobile browser.
Advertisement

ਏਟੀਐੱਮ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕਾਬੂ

06:40 AM Jul 28, 2024 IST
ਏਟੀਐੱਮ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕਾਬੂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਜੁਲਾਈ
ਚੰਡੀਗੜ੍ਹ ਪੁਲੀਸ ਨੇ ਏਟੀਐੱਮ ਨਾਲ ਛੇੜਛਾੜ ਕਰਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਭੈ ਕੁਮਾਰ ਝਾਅ ਵਾਸੀ ਉੱਤਰੀ ਦਿੱਲੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਤੋਂ ਕਟਰ, ਫਾਈਬਰ ਸਟਿੱਕ ਤੇ ਇੱਕ ਟੇਪ ਬਰਾਮਦ ਕੀਤੀ ਹੈ। ਇਹ ਕਾਰਵਾਈ ਥਾਣਾ ਸੈਕਟਰ-34 ਦੀ ਪੁਲੀਸ ਨੇ ਸੈਕਟਰ-33 ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਹੈੱਡ ਸੁਨੀਤਾ ਕੌਸ਼ਿਕ ਦੀ ਸ਼ਿਕਾਇਤ ’ਤੇ ਕੀਤੀ ਹੈ। ਸੁਨੀਤਾ ਕੌਸ਼ਿਕ ਨੇ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮ ਵੱਲੋਂ ਸੈਕਟਰ-34 ਦੀ ਮਾਰਕੀਟ ਵਿੱਚ ਸਥਿਤ ਏਟੀਐੱਮ ਨਾਲ ਛੇੜਛਾੜ ਕੀਤੀ ਗਈ ਹੈ। ਇਸ ਦੌਰਾਨ ਖਾਤਾਧਾਰਕਾਂ ਦੇ ਖਾਤੇ ’ਚੋਂ ਪੈਸੇ ਕੱਟ ਰਹੇ ਸਨ, ਪਰ ਏਟੀਐੱਮ ਮਸ਼ੀਨ ਵਿੱਚ ਬਾਹਰ ਨਹੀਂ ਨਿਕਲ ਰਹੇ ਸਨ। ਪੁਲੀਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Author Image

sanam grng

View all posts

Advertisement
Advertisement
×