ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕਾਬੂ

07:52 AM Jun 01, 2024 IST
ਗ੍ਰਿਫ਼ਤਾਰ ਕੀਤਾ ਮੁਲਜ਼ਮ ਪੁਲੀਸ ਹਿਰਾਸਤ ’ਚ।

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 31 ਮਈ
ਜ਼ਿਲ੍ਹਾ ਪੁਲੀਸ ਨੇ ਅਮਰੀਕਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਵਾਸੀ ਬਰਗਟ ਵਜੋਂ ਹੋਈ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਬਾਬੈਨ ਵਿਚ ਦਿੱਤੀ ਆਪਣੀ ਸ਼ਿਕਾਇਤ ਵਿਚ ਜੈ ਭਗਵਾਨ ਪੁੱਤਰ ਬਰਖਾ ਰਾਮ ਵਾਸੀ ਗੂੜਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ। ਇਸ ਲਈ ਉਸ ਨੇ ਵਿਸ਼ਾਲ ਤੇ ਵਿਨੋਦ ਵਾਸੀ ਬਰਗਟ ਨਾਲ ਮੁਲਾਕਾਤ ਕੀਤੀ ਤੇ 18 ਲੱਖ ਰੁਪਏ ਵਿਚ ਗੱਲਬਾਤ ਤੈਅ ਹੋ ਗਈ। 29 ਜੂਨ 2023 ਨੂੰ 16 ਹਜ਼ਾਰ 500 ਰੁਪਏ ਆਨਲਾਈਨ ਤੇ ਪਾਸਪੋਰਟ ਮੁਲਜ਼ਮਾਂ ਨੂੰ ਦੇ ਦਿੱਤਾ। ਕੁਝ ਸਮੇਂ ਬਾਅਦ 21 ਜੁਲਾਈ 2023 ਨੂੰ 30 ਹਜ਼ਾਰ ਅਤੇ ਫਿਰ 2 ਲੱਖ 25 ਹਜ਼ਾਰ ਰੁਪਏ ਨਕਦ ਦਿੱਤੇ। ਮੁਲਜ਼ਮ ਨੇ ਨਾ ਵੀਜ਼ਾ ਲੁਆਇਆ ਤੇ ਨਾ ਹੀ ਪੈਸੇ ਵਾਪਸ ਦਿੱਤੇ। ਪੈਸੇ ਵਾਪਸ ਮੰਗਣ ’ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ।

Advertisement

Advertisement