ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ
08:34 AM Aug 01, 2023 IST
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਇੱਕ ਵਪਾਰੀ ਨੂੰ ਫਿਰੌਤੀ ਕਾਲ ਕਰਨ ਤੇ ਉਸ ਤੋਂ 40 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਆਸ਼ੀਸ਼ (24), ਯੂਪੀ ਦੇ ਮੁਜ਼ੱਫਰਨਗਰ, ਲੱਕੀ (23) ਤੇ ਵਿਸ਼ਾਲ ਸਿੰਘ (22) ਵਾਸੀ ਡਾਬਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਮੁਲਜ਼ਮ ਅਜੈ ਕੁਮਾਰ (26) ਨੂੰ ਸਿਮ ਕਾਰਡ ਮੁਹੱਈਆ ਕਰਵਾਏ ਸਨ, ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ 18 ਜੁਲਾਈ ਨੂੰ ਵਪਾਰੀ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਸਨੂੰ ਇੱਕ ਵਟਸਐਪ ਕਾਲ ਆਈ ਜਿਸ ਵਿੱਚ ਮੁਲਜ਼ਮ ਨੇ ਉਸ ਨੂੰ 40 ਲੱਖ ਰੁਪਏ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
Advertisement
Advertisement