For the best experience, open
https://m.punjabitribuneonline.com
on your mobile browser.
Advertisement

ਪੱਤਰਕਾਰ ਬਣ ਕੇ ਪੈਸੇ ਵਸੂਲਣ ਦੇ ਦੋਸ਼ ਹੇਠ ਕਾਬੂ

06:56 AM Mar 25, 2024 IST
ਪੱਤਰਕਾਰ ਬਣ ਕੇ ਪੈਸੇ ਵਸੂਲਣ ਦੇ ਦੋਸ਼ ਹੇਠ ਕਾਬੂ
Advertisement

ਪੱਤਰ ਪ੍ਰੇਰਕ
ਜਲੰਧਰ, 24 ਮਾਰਚ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਪੱਤਰਕਾਰ ਬਣ ਕੇ ਮਾਣਹਾਨੀ ਅਤੇ ਪੈਸੇ ਵਸੂਲਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 7 ਨੂੰ ਸਮਾਜ ਸੇਵੀ ਸੁਰੂਚੀ ਕੱਕੜ ਵੱਲੋਂ ਸ਼ਿਕਾਇਤ ਮਿਲੀ ਸੀ। ਉਨ੍ਹਾਂ ਦੱਸਿਆ ਕਿ ਉਸ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸੰਦੀਪ ਵਧਵਾ, ਜੋ ਕਿ ਖ਼ੁਦ ਨੂੰ ਪੱਤਰਕਾਰ ਦੱਸ ਰਿਹਾ ਹੈ, ਨੇ ਉਸ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਸੀ ਤੇ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਅਖਬਾਰ ਵਿੱਚ ਉਸ ਨੂੰ ਬਦਨਾਮ ਕਰਨ ਦੀ ਧਮਕੀ ਦਿੱਤੀ ਸੀ।
ਪੁਲੀਸ ਅਧਿਕਾਰੀ ਨੇ ਕਿਹਾ ਕਿ ਸੰਦੀਪ ਵਾਧਵਾ ਨੇ ਦੋ ਮਹੀਨਿਆਂ ਵਿੱਚ ਉਸ ਤੋਂ 50,000 ਰੁਪਏ ਦੀ ਜਬਰੀ ਵਸੂਲੀ ਕੀਤੀ ਅਤੇ ਬਿਨਾਂ ਸਹਿਮਤੀ ਦੇ ਉਸ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ।
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਡਿਵੀਜ਼ਨ 7 ਜਲੰਧਰ ਵਿੱਚ ਐਫਆਈਆਰ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਸੰਦੀਪ ਵਧਵਾ ਵਾਸੀ ਥਾਣਾ ਨੰਬਰ 385 ਬੈਂਕ ਐਨਕਲੇਵ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਵਾਧਵਾ ਵਿਰੁੱਧ ਇੱਕ ਹੋਰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਮੁਤਾਬਕ ਉਸ ਨੇ ਸ਼ਿਕਾਇਤਕਰਤਾ ਨੂੰ ਪੈਸੇ ਨਾ ਦੇਣ ਦੀ ਸੂਰਤ ਵਿੱਚ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ, ਜਿਸ ਦੇ ਨਤੀਜੇ ਵਜੋਂ ਕੇਸ ਵਿੱਚ ਧਾਰਾ 386 ਤੇ 387 ਜੋੜ ਦਿੱਤੀ ਗਈ ਹੈ।

Advertisement

Advertisement
Author Image

sanam grng

View all posts

Advertisement
Advertisement
×