ਪਰਸ ਝਪਟਣ ਦੇ ਦੋਸ਼ ਹੇਠ ਗ੍ਰਿਫ਼ਤਾਰ
08:07 AM Aug 02, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਥਾਣਾ ਸੈਕਟਰ-19 ਦੀ ਪੁਲੀਸ ਨੇ ਝਪਟਮਾਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਅਵਦੇਸ਼ ਕੁਮਾਰ ਵਾਸੀ ਪਿੰਡ ਕੈਂਬਵਾਲਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਉਸ ਦਾ ਪਰਸ ਝਪਟ ਕੇ ਫਰਾਰ ਹੋ ਗਿਆ ਸੀ। ਉਸ ਦੇ ਪਰਸ ਵਿੱਚ 700 ਰੁਪਏ ਨਕਦ ਅਤੇ ਜ਼ਰੂਰੀ ਦਸਤਾਵੇਜ਼ ਸਨ। ਥਾਣਾ ਸੈਕਟਰ-19 ਦੀ ਪੁਲੀਸ ਨੇ ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement