ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

08:20 AM Apr 19, 2024 IST

ਪੱਤਰ ਪ੍ਰੇਰਕ
ਜਲੰਧਰ, 18 ਅਪਰੈਲ
ਥਾਣਾ ਬਾਰਾਦਰੀ ਦੇ ਇਲਾਕੇ ’ਚ ਇਕ ਵਿਅਕਤੀ ਨੇ 13 ਸਾਲਾ ਲੜਕੀ ਨੂੰ ਕਈ ਵਾਰ ਜਬਰ-ਜਨਾਹ ਦਾ ਸ਼ਿਕਾਰ ਬਣਾਇਆ। ਪੀੜਤ ਪਰਿਵਾਰ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਲੜਕੀ ਦੇ ਢਿੱਡ ’ਚ ਦਰਦ ਹੋਣ ਲੱਗਿਆ। ਇਸ ਤੋਂ ਬਾਅਦ ਡਾਕਟਰੀ ਜਾਂਚ ਦੌਰਾਨ ਪਤਾ ਲੱਗਾ ਕਿ 13 ਸਾਲਾ ਲੜਕੀ ਗਰਭਵਤੀ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗਵਾਲੀਅਰ (ਮੱਧ ਪ੍ਰਦੇਸ਼) ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਜਲੰਧਰ ਦੇ ਰੇਲਵੇ ਕੁਆਰਟਰਾਂ ਨੇੜੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। 12 ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਉਹ ਰੋਜ਼ਾਨਾ ਆਪਣੇ ਕੰਮ ’ਤੇ ਜਾਂਦਾ ਅਤੇ ਉਸ ਦੀ ਲੜਕੀ ਘਰ ’ਚ ਇਕੱਲੀ ਹੁੰਦੀ। ਬੀਤੇ ਦਿਨ ਅਚਾਨਕ ਬੇਟੀ ਦੇ ਢਿੱਡ ’ਚ ਦਰਦ ਹੋਣ ਲੱਗਾ। 14 ਅਪਰੈਲ ਨੂੰ ਉਹ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲੈ ਗਿਆ, ਜਦੋਂ ਡਾਕਟਰਾਂ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੱਚੀ ਗਰਭਵਤੀ ਸੀ। ਇਸ ਤੋਂ ਬਾਅਦ ਪਿਤਾ ਵੱਲੋਂ ਪੁੱਛਣ ’ਤੇ ਉਸ ਨੇ ਦੱਸਿਆ ਕਿ ਉਸ ਦੇ ਕੁਆਰਟਰ ’ਚ ਰਹਿਣ ਵਾਲੇ ਵਿਅਕਤੀ ਨੇ ਉਸ ਨਾਲ ਸਰੀਰਕ ਸਬੰਧ ਬਣਾਏ ਸਨ। ਮੁਲਜ਼ਮ ਘਰ ’ਚ ਹੀ ਇਸ ਵਾਰਦਾਤ ਨੂੰ ਅੰਜਾਮ ਦਿੰਦਾ ਸੀ ਅਤੇ ਕਿਸੇ ਨੂੰ ਦੱਸਣ ’ਤੇ ਧਮਕੀਆਂ ਵੀ ਦਿੰਦਾ ਸੀ। ਮੁਲਜ਼ਮ ਨੇ 3 ਮਹੀਨਿਆਂ ਵਿੱਚ ਲੜਕੀ ਨਾਲ ਕਈ ਵਾਰ ਜਬਰ-ਜਨਾਹ ਕੀਤਾ। ਏਡੀਸੀਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਚਰਨ ਦਾਸ ਉਰਫ ਸੰਨੀ ਬਾਬਾ ਵਾਸੀ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement