ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕਾਬੂ

06:21 AM Sep 21, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 20 ਸਤੰਬਰ
ਢਕੌਲੀ ਪੁਲੀਸ ਨੇ 11 ਸਾਲਾ ਨਾਬਾਲਗਾ ਦੇ ਪਿਤਾ ਦੀ ਸ਼ਿਕਾਇਤ ’ਤੇ 19 ਸਾਲਾ ਲੜਕੇ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਵੀਰਵਾਰ ਡੇਰਾਬੱਸੀ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਢਕੋਲੀ ਥਾਣਾ ਮੁਖੀ ਗੁਰਮੇਹਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਸਕੂਲ ਲਈ ਘਰੋਂ ਨਿਕਲੀ ਸੀ। ਦੁਪਹਿਰ ਤੱਕ ਜਦੋਂ ਉਹ ਘਰ ਨਹੀਂ ਪਹੁੰਚੀ ਤਾਂ ਪਿਤਾ ਨੇ ਆਪਣੀ ਧੀ ਦੀ ਭਾਲ ਸ਼ੁਰੂ ਕਰ ਦਿੱਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਾਹਿਲ ਨਾਂਅ ਦਾ ਲੜਕਾ ਲੜਕੀ ਨੂੰ ਪੀਰ ਮੁਛੱਲਾ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜਬਰ ਜਨਾਹ ਕੀਤਾ। ਜਾਣਕਾਰੀ ਅਨੁਸਾਰ ਸਾਹਿਲ ਸੋਸ਼ਲ ਮੀਡੀਆ ਰਾਹੀਂ ਲੜਕੀ ਦੇ ਸੰਪਰਕ ਵਿੱਚ ਆਇਆ ਸੀ। ਪੁਲੀਸ ਨੇ ਸਾਹਿਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement