ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਰਡਵੇਅਰ ਦੀ ਦੁਕਾਨ ’ਚ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਕਾਬੂ

11:32 AM Jul 08, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 7 ਜੁਲਾਈ
ਪੁਲੀਸ ਨੇ ਹਾਰਡਵੇਅਰ ਦੀ ਇੱਕ ਦੁਕਾਨ ਦੀ ਆੜ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਹੇਠ ਇੱਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਦੀਪਕ ਗੁਪਤਾ ਵਾਸੀ ਅਨਾਜ ਮੰਡੀ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 729 ਗੋਲੀਆਂ ਅਤੇ 122 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਇਸ ਸਬੰਧੀ ਏ.ਐੱਸ.ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਨਾਜ ਮੰਡੀ ਵਿੱਚ ਇੱਕ ਹਾਰਡ ਵੇਅਰ ਦੀ ਦੁਕਾਨ ਚਲਾਉਣ ਵਾਲਾ ਦੁਕਾਨਦਾਰ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ। ਪੁਲੀਸ ਨੇ ਦੱਸਿਆ ਕਿ ਜਦੋਂ ਰੇਕੀ ਕੀਤੀ ਗਈ ਤਾਂ ਦੇਖਿਆ ਕਿ ਦੁਕਾਨਦਾਰ ਕੋਲ ਹਾਰਡ ਵੇਅਰ ਦੇ ਗਾਹਕ ਘੱਟ ਤੇ ਨਸ਼ੀਲੀਆਂ ਗੋਲੀਆਂ ਲੈਣ ਲਈ ਨਵੀਂ ਉਮਰ ਦੇ ਮੁੰਡੇ ਜ਼ਿਆਦਾ ਆਉਂਦੇ ਸਨ। ਸੂਚਨਾ ਮਿਲਣ ’ਤੇ ਥਾਣਾ ਮੁਖੀ ਅਜੀਤੇਸ਼ ਕੌਸ਼ਲ ਨੇ ਟਰੈਪ ਲਾ ਕੇ ਪੁਲੀਸ ਮੁਲਾਜ਼ਮ ਨੂੰ ਨਕਲੀ ਗਾਹਕ ਬਣਾ ਕੇ ਦੁਕਾਨ ’ਤੇ ਭੇਜਿਆ ਅਤੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

Advertisement

Advertisement