ਕਿਲੋ ਗਾਂਜੇ ਸਣੇ ਕਾਬੂ
05:07 AM Jun 29, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੂਨ
ਚੰਡੀਗੜ੍ਹ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 1.195 ਕਿਲੋ ਗਾਂਜੇ ਸਣੇ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਵਿਅਕਤੀ ਦੀ ਪਛਾਣ ਖੇਮਪਾਲ ਵਾਸੀ ਮੌਲੀ ਜੱਗਰਾਂ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਮੱਖਣਮਾਜਰਾ ਵਿੱਚ ਮੰਦਰ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਇਕ ਕਿਲੋ 195 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲੀਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਸੂਚਨਾ ਪੁਲੀਸ ਨੂੰ ਦੇਣ।
Advertisement
Advertisement