ਪੰਜ ਪਿਸਤੌਲਾਂ ਸਮੇਤ ਕਾਬੂ
08:11 AM Mar 28, 2025 IST
ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਸ਼ਨਾਖਤ ਮਾਣਕ ਸਿੰਘ ਉਰਫ ਸਨੀ ਵੈਲਡਿੰਗ, ਭੁਪਿੰਦਰ ਸਿੰਘ ਉਰਫ ਲਾਡੀ ਅਤੇ ਪਵਨ ਕੁਮਾਰ ਉਰਫ ਸ਼ਿਵਾ ਵਜੋਂ ਹੋਈ ਹੈ। ਇਹ ਤਿੰਨੋਂ ਹੀ ਅੰਮ੍ਰਿਤਸਰ ਦੇ ਵਾਸੀ ਹਨ ਅਤੇ 30 ਤੋਂ 33 ਸਾਲ ਉਮਰ ਦੇ ਨੌਜਵਾਨ ਹਨ। ਪੁਲੀਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲ 32 ਬੋਰ ਦੇ ਤੇ ਪੰਜ ਕਾਰਤੂਸ ਅਤੇ ਦੇਸੀ ਕੱਟਾ 12 ਬੋਰ ਦਾ ਤੇ ਉਸਦਾ ਇੱਕ ਕਾਰਤੂਸ ਬਰਾਮਦ ਕੀਤਾ ਹੈ। ਇਹ ਜਾਣਕਾਰੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ। -ਟਨਸ
Advertisement
Advertisement