For the best experience, open
https://m.punjabitribuneonline.com
on your mobile browser.
Advertisement

ਸਵਾ ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ

07:28 AM Jul 06, 2023 IST
ਸਵਾ ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਕਾਲਾਂਵਾਲੀ, 5 ਜੁਲਾਈ
ਪੁਲੀਸ ਨੇ ਮੰਡੀ ਕਾਲਾਂਵਾਲੀ ਖੇਤਰ ਤੋਂ ਇੱਕ ਵਿਅਕਤੀ ਨੂੰ ਸਵਾ ਕਿਲੋ ਗਾਂਜੇ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਕਾਲਾਂਵਾਲੀ ਦੇ ਇੰਚਾਰਜ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਹਰਦੀਪ ਸਿੰਘ ਵਾਸੀ ਪਿੰਡ ਕਾਲਾਂਵਾਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ ਕਾਲਾਂਵਾਲੀ ਪੁਲੀਸ ਦੇ ਸਬ-ਇੰਸਪੈਕਟਰ ਸੰਜੇ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਮੰਡੀ ਕਾਲਾਂਵਾਲੀ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇੱਕ ਵਿਅਕਤੀ ਹੱਥ ਵਿੱਚ ਪਲਾਸਟਿਕ ਦਾ ਬੈਗ ਲੈ ਕੇ ਆਉਂਦਾ ਦਿਖਾਈ ਦਿੱਤਾ। ਇਸ ਦੌਰਾਨ ਜਦੋਂ  ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਸਵਾ ਕਿੱਲੋ ਗਾਂਜਾ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਕਾਲਾਂਵਾਲੀ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ।

Advertisement

Advertisement
Tags :
Author Image

joginder kumar

View all posts

Advertisement
Advertisement
×