ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ
ਪੱਤਰ ਪ੍ਰੇਰਕ
ਜਲੰਧਰ, 13 ਜਨਵਰੀ
ਆਦਮਪੁਰ ਪੁਲੀਸ ਵੱਲੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਤੇ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਐੱਸਆਈ ਗੁਰਮੀਤ ਰਾਮ ਚੌਕੀ ਇੰਚਾਰਜ ਜੰਡੂ ਸਿੰਘਾ ਸਮੇਤ ਪੁਲੀਸ ਪਾਰਟੀ ਦੇ ਗਸ਼ਤ ਦੇ ਸਬੰਧ ’ਚ ਆਈਸ ਫੈਕਟਰੀ ਖੁਰਦਪੁਰ ਨੇੜੇ ਜਾ ਰਹੇ ਸਨ। ਇਸੇ ਦੌਰਾਨ ਆਈਸ ਫੈਕਟਰੀ ਖੁਰਦਪੁਰ ਦੇ ਸਾਹਮਣੇ ਕਾਰ ਖੜ੍ਹੀ ਦਿਖਾਈ ਦਿੱਤੀ ਜਿਸ ’ਚ ਦੋ ਨੌਜਵਾਨ ਬੈਠੇ ਸਨ ਜੋ ਪੁਲੀਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਹ ’ਤੇ ਕਾਰ ਨੂੰ ਚੈੱਕ ਕੀਤਾ ਤਾਂ ਦੋਵੇਂ ਨੌਜਵਾਨ ਘਬਰਾ ਗਏ, ਜਿਨ੍ਹਾਂ ਨੂੰ ਕਾਬੂ ਕੀਤਾ ਤੇ ਦੌਰਾਨੇ ਚੈਕਿੰਗ ਗੱਡੀ ਦੀ ਡਰਾਈਵਰ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਅਸ਼ੀਸ਼ ਕੁਮਾਰ ਵਾਸੀ ਗਾਂਧੀ ਨਗਰ ਆਦਮਪੁਰ ਤੇ ਨਾਲ ਦੀ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਬਲਵਿੰਦਰ ਕੁਮਾਰ ਉਰਫ ਬੱਲੀ ਵਾਸੀ ਰਾਮ ਨਗਰ ਥਾਣਾ ਆਦਮਪੁਰ ਦੱਸਿਆ। ਬਲਵਿੰਦਰ ਸਿੰਘ ਉਰਫ ਬੱਲੀ ਕੋਲ ਮੋਮੀ ਲਿਫਾਫੇ ਨੂੰ ਚੈੱਕ ਕਰਨ ’ਤੇ ਇਕ ਲਿਫਾਫੇ ’ਚੋਂ 20 ਗ੍ਰਾਮ ਹੈਰੋਇਨ ਤੇ ਦੂਜੇ ਲਿਫਾਫੇ ’ਚੋਂ 50 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲੀਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਇਨ੍ਹਾਂ ਨੂੰ ਪੇਸ਼ ਅਦਾਲਤ ਕਰ ਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ।