For the best experience, open
https://m.punjabitribuneonline.com
on your mobile browser.
Advertisement

ਹੈਰੋਇਨ, ਡਰੱਗ ਮਨੀ ਅਤੇ ਅਸਲੇ ਸਮੇਤ ਗ੍ਰਿਫ਼ਤਾਰ

07:52 AM Jul 05, 2024 IST
ਹੈਰੋਇਨ  ਡਰੱਗ ਮਨੀ ਅਤੇ ਅਸਲੇ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੁਲਾਈ
ਥਾਣਾ ਜਮਾਲਪੁਰ ਦੇ ਇਲਾਕੇ ਪਿੰਡ ਖਾਸੀ ਕਲਾਂ ਤੋਂ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ, ਡਰੱਗ ਮਨੀ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪਿੰਡ ਖਾਸੀ ਕਲਾਂ ਮੌਜੂਦ ਸੀ। ਇਸ ਦੌਰਾਨ ਛਾਪੇ ਮਾਰ ਕੇ ਰਾਜਵੀਰ ਸਿੰਘ ਵਾਸੀ ਗਗਨ ਨਗਰ, ਈਸ਼ਰ ਸਿੰਘ ਵਾਸੀ ਪ੍ਰੀਤ ਨਗਰ ਬਾਜ਼ੀਗਰ ਬਸਤੀ ਅਤੇ ਰਾਜਵੀਰ ਸਿੰਘ ਵਾਸੀ ਪਿੰਡ ਖਾਸੀ ਕਲਾਂ ਪਾਸੋਂ 300 ਗ੍ਰਾਮ ਹੈਰੋਇਨ, 3 ਇਲੈਕਟ੍ਰਾਨਿਕ ਕੰਡੇ,1 ਲੱਖ 97 ਹਜ਼ਾਰ ਰੁਪਏ ਡਰੱਗ ਮਨੀ, ਇੱਕ ਮੈਗਜ਼ੀਨ ਅਤੇ 10 ਰੌਂਦ 32 ਬੋਰ ਬਰਾਮਦ ਕੀਤੇ ਗਏ।
ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੇ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਗਲਾਡਾ ਗਰਾਊਂਡ ਤੋਂ ਉਪਿੰਦਰ ਵਾਸੀ ਝੁੱਗੀਆਂ ਢੋਲੇਵਾਲ ਪੁਲ ਅਤੇ ਅਮਨ ਕੁਮਾਰ ਵਾਸੀ ਇੰਦਰਾ ਕਲੋਨੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 25 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਡੇਹਲੋਂ ਦੇ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਗੋਪਾਲਪੁਰ ਤੋਂ ਵਿਕਟੋਰੀਆ ਸਕੂਲ ਵੱਲ ਆਉਂਦਿਆਂ ਬਲਵਿੰਦਰ ਸਿੰਘ ਵਾਸੀ ਪਿੰਡ ਗੋਪਾਲਪੁਰ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Advertisement

Advertisement
Advertisement
Author Image

joginder kumar

View all posts

Advertisement