ਹੈਰੋਇਨ ਸਮੇਤ ਗ੍ਰਿਫ਼ਤਾਰ
08:38 AM Nov 28, 2024 IST
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ
ਇੱਥੋਂ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੂੰ ਸਮੇਤ ਪੁਲੀਸ ਪਾਰਟੀ ਸਥਾਨਕ ਬਿਗੜਵਾਲ ਟੀ-ਪੁਆਇੰਟ ’ਚ ਚੈਕਿੰਗ ਦੌਰਾਨ ਇਕ ਮੁਖਬਰ ਤੋਂ ਇਤਲਾਹ ਮਿਲੀ ਸੀ ਕਿ ਸੁਨਾਮ ਦਾ ਰਹਿਣ ਵਾਲਾ ਰਾਜੂ ਸਿੰਘ ਜੋ ਕਿ ਨਸ਼ਾ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਅਨਾਜ ਮੰਡੀ ਸੁਨਾਮ ’ਚ ਸ਼ੈਡ ਹੇਠ ਖੜ੍ਹਾ ਨਸ਼ਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਸਮੇਤ ਪੁਲੀਸ ਪਾਰਟੀ ਤੁਰੰਤ ਕਾਰਵਾਈ ਕਰਦਿਆਂ ਸਥਾਨਕ ਅਨਾਜ ਮੰਡੀ ’ਚੋਂ ਰਾਜੂ ਸਿੰਘ ਵਾਸੀ ਸੁਨਾਮ ਨੂੰ ਕਾਬੂ ਕਰ ਲਿਆ। ਮੁਲਜ਼ਮ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਰਾਜੂ ਸਿੰਘ ਨੂੰ ਗ੍ਰਿਫਤਾਰ ਕਰਨ ਉਪਰੰਤ ਮਾਮਲਾ ਦਰਜ ਕਰਕੇ ਉਸ ਖਿਲਾਫ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
Advertisement
Advertisement
Advertisement