ਨਾਜਾਇਜ਼ ਸ਼ਰਾਬ ਸਣੇ ਕਾਬੂ
10:26 AM Aug 21, 2023 IST
ਪੱਤਰ ਪ੍ਰੇਰਕ
ਫਗਵਾੜਾ, 20 ਅਗਸਤ
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸ.ਐਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਜਾਣਕਾਰੀ ਮਿਲੀ ਸੀ ਕਿ ਉਕਤ ਵਿਅਕਤੀ ਜੋ ਕਿ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਪਹਿਚਾਣ ਨਗਰ ਮੁਹੱਲੇ ’ਚ ਸ਼ਰਾਬ ਵੇਚ ਰਿਹਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 17820 ਐਮ.ਐਲ ਸ਼ਰਾਬ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਿਅੰਕ ਪੁੱਤਰ ਰਾਜੀਵ ਵਾਸੀ ਪਹਿਚਾਣ ਨਗਰ ਵਜੋਂ ਹੋਈ ਹੈ।
Advertisement
Advertisement