ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ

07:31 AM Aug 23, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਗਸਤ
ਇੱਥੇ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ ਜਦਕਿ ਦੋ ਦੀ ਭਾਲ ਜਾਰੀ ਹੈ। ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਖਜ਼ੂਰ ਚੌਕ ਨਿਊ ਅਸ਼ੋਕ ਨਗਰ ਵਿੱਚ ਤਾਇਨਾਤ ਸੀ ਤਾਂ ਪਤਾ ਲੱਗਾ ਕਿ ਜਗਜੀਤ ਸਿੰਘ ਅਤੇ ਉਸ ਦਾ ਪੁੱਤਰ ਪਰਮਿੰਦਰ ਸਿੰਘ ਉਰਫ਼ ਗੁੱਗੂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਪੁਲੀਸ ਨੇ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਪਰਮਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਕੂੰਮਕਲਾਂ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਜਦੋਂ ਪਿੰਡ ਰਤਨਗੜ੍ਹ ਚੌਕ ਮੌਜੂਦ ਸੀ ਤਾਂ ਪਤਾ ਲੱਗਾ ਕਿ ਹਰਮੇਲ ਸਿਘ ਉਰਫ਼ ਕਾਲੀ ਨਾਜਾਇਜ ਸ਼ਰਾਬ ਵੇਚਣ ਦਾ ਆਦੀ ਹੈ। ਉਸ ਦੇ ਘਰ ਛਾਪਾ ਮਾਰ ਕੇ ਪੁਲੀਸ ਨੇ 20 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ।

Advertisement

Advertisement