ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
07:49 AM Sep 05, 2024 IST
Advertisement
ਲੁਧਿਆਣਾ: ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਬਚਿੱਤਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਗੁਰਮੁੱਖ ਸਿੰਘ ਰੋਡ ਵੱਲੋਂ ਇੱਕ ਐਕਟਿਵਾ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਬਰਾਮਦ ਹੋਈ ਹੈ। ਪੁਲੀਸ ਨੇ ਉਸਦਾ ਐਕਟਿਵਾ ਵੀ ਕਬਜ਼ੇ ਵਿੱਚ ਲੈ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement