For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਮੇਤ ਕਾਬੂ

08:33 AM Sep 05, 2024 IST
ਨਾਜਾਇਜ਼ ਸ਼ਰਾਬ ਸਮੇਤ ਕਾਬੂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 4 ਸਤੰਬਰ
ਥਾਣਾ ਜੁਲਕਾਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 24 ਬੋਤਲਾਂ ਠੇਕਾ ਸ਼ਰਾਬ ਦੇਸੀ ਬਾਰਮਦ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਪੁਲੀਸ ਪਾਰਟੀ ਨਾਲ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 24 ਬੋਤਲਾਂ ਠੇਕਾ ਸ਼ਰਾਬ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਹਰੀ ਰਾਮ ਵਾਸੀ ਪਿੰਡ ਕਛਵਾ ਵਜੋਂ ਹੋਈ। ਪੁਲੀਸ ਨੇ ਇਸ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Author Image

Advertisement