ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
07:03 AM Jan 14, 2025 IST
ਲੁਧਿਆਣਾ: ਥਾਣਾ ਦੁੱਗਰੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਫੇਜ਼-2 ਮਾਰਕੀਟ ਦੁੱਗਰੀ ਮੌਜੂਦ ਸੀ ਕਿ ਇਸ ਦੌਰਾਨ ਪਤਾ ਲੱਗਾ ਕਿ ਦਵਿੰਦਰ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਫੀਗੋ ਗੱਡੀ ਵਿੱਚ ਸ਼ਰਾਬ ਲੋਡ ਕਰ ਕੇ ਸਪਲਾਈ ਕਰਨ ਲਈ ਜਾ ਰਿਹਾ ਹੈ। ਪੁਲੀਸ ਪਾਰਟੀ ਨੇ ਉਸ ਨੂੰ ਕਾਬੂ ਕਰ ਕੇ 6 ਪੇਟੀਆਂ ਬਿੰਨੀ, 3 ਪੇਟੀਆਂ ਵਜੀਰਾ, 2 ਪੇਟੀਆਂ ਗਰੈਂਡ ਫੇਅਰ, 1 ਪੇਟੀ ਆਫ਼ੀਸਰ ਚੁਆਇਸ, 1 ਪੇਟੀ ਰੋਇਲ ਸਟੈਗ, 1 ਪੇਟੀ ਡਾਲਰ ਰੰਮ ਤੇ 1 ਪੇਟੀ ਸਟਰਲਿੰਗ ਬੀ-7 ਕੁੱਲ 15 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਉਸ ਦੀ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement