ਨਾਜਾਇਜ਼ ਹਥਿਆਰਾਂ ਸਮੇਤ ਕਾਬੂ
08:06 AM Jan 31, 2025 IST
ਪੱਤਰ ਪ੍ਰੇਰਕ
ਜਲੰਧਰ, 30 ਜਨਵਰੀ
ਕਮਿਸ਼ਨਰੇਟ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਤਰਨਵੀਰ ਸਿੰਘ ਉਰਫ਼ ਤਨੂ ਵਾਸੀ ਕੋਟ ਸਿਦੀਕੀ, ਜਲੰਧਰ ਚਿਲਡਰਨ ਪਾਰਕ ਨੇੜੇ ਇਲਾਕੇ ’ਚ ਫਾਇਰਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਤਲਾਸ਼ੀ ਲੈਣ ’ਤੇ ਪੁਲੀਸ ਨੇ ਇੱਕ 32 ਬੋਰ ਦਾ ਨਾਜਾਇਜ਼ ਪਿਸਤੌਲ ਸਮੇਤ ਪੰਜ ਜਿੰਦਾ ਰੌਂਦ ਅਤੇ ਇੱਕੋ ਕੈਲੀਬਰ ਦਾ ਇੱਕ ਰਾਉਂਡ ਬਰਾਮਦ ਕੀਤਾ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਜਲੰਧਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੁਲੀਸ ਪਹਿਲਾਂ ਹੀ ਤਿੰਨ ਕੇਸ ਦਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement