ਨਾਜਾਇਜ਼ ਅਸਲੇ ਸਣੇ ਕਾਬੂ
11:07 AM Jul 25, 2023 IST
ਨਿੱਜੀ ਪੱਤਰ ਪ੍ਰੇਰਕ
ਗੁਰਾਇਆ, 24 ਜੁਲਾਈ
ਸਥਾਨਕ ਪੁਲੀਸ ਨੇ ਪਿਸਤੌਲ ਤੇ ਪੰਜ ਕਾਰਤੂਸਾਂ ਸਣੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸੇ ਦੌਰਾਨ ਲੜਾਈ ਝਗੜੇ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਜਗਦੀਸ ਰਾਜ ਨੇ ਦੱਸਿਆ ਕਿ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਨਾਕਾਬੰਦੀ ਦੌਰਾਨ ਗੁਰਮੁਖ ਸਿੰਘ ਨੂੰ ਕਾਬੂ ਕਰ ਕੇ ਉਸ ਕੋਲੋਂ ਪਿਸਤੌਲ ਤੇ ਕਾਰਤੂਸ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ 13 ਜੁਲਾਈ ਨੂੰ ਭੁਪਿੰਦਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਸੀ। ਸਬ-ਇੰਸਪੈਕਟਰ ਪੰਕਜ ਕੁਮਾਰ ਨੇ ਦੀਪਕ ਸਰੋਏ, ਰਣਵੀਰ ਸਿੰਘ, ਗੁਰਮੁਖ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement