ਕਿੱਲੋ ਹੈਰੋਇਨ ਸਣੇ ਕਾਬੂ
07:08 AM Mar 14, 2025 IST
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):
Advertisement
ਇੱਥੋਂ ਦੀ ਥਾਣਾ ਡੀ ਡਿਵੀਜ਼ਨ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਥਾਣਾ ਡੀ ਡਿਵੀਜ਼ਨ ਵਿੱਚ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਸ਼ਨਾਖਤ ਸੁਰਜੀਤ ਸਿੰਘ ਉਰਫ ਬਿੱਟੂ ਵਾਸੀ ਪਿੰਡ ਬੱਲ ਸਚੰਦਰ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏਸੀਪੀ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਡੀ ਡਿਵੀਜ਼ਨ ਦੀ ਪੁਲੀਸ ਨੇ ਜਾਂਚ ਦੌਰਾਨ ਸੁਰਜੀਤ ਸਿੰਘ ਨੂੰ ਕਾਬੂ ਕੀਤਾ। ਉਸ ਨੂੰ ਪੰਜਾਬ ਰੋਡਵੇਜ਼ ਵਰਕਸ਼ਾਪ, ਲੱਕੜ ਮੰਡੀ ਨੇੜਿਉਂ ਕਾਬੂ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਕਿਲੋ 12 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Advertisement
Advertisement