ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
07:46 AM Jan 13, 2025 IST
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 12 ਜਨਵਰੀ
ਥਾਣਾ ਕਾਦੀਆਂ ਦੀ ਪੁਲੀਸ ਨੇ 350 ਨਸ਼ੀਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਸਬ-ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਰਛਪਾਲ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਕੋਟਲਾ ਮੂਸਾ ਮੋੜ ’ਤੇ ਬਣੇ ਬੱਸ ਸਟੈਂਡ ਕੋਲ ਪੁੱਜੇ ਤਾਂ ਬੱਸ ਸਟੈਂਡ ਕੋਲ ਖੜਾ ਇਕ ਨੌਜਵਾਨ ਪੁਲੀਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲੀਸ ਨੇ ਉਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਬਰਾਮਦ ਲਿਫ਼ਾਫ਼ੇ ਵਿੱਚੋਂ ਚਿੱਟੇ ਰੰਗ ਦੀਆਂ 350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਨੇ ਪਛਾਣ ਮਨਪ੍ਰੀਤ ਸਿੰਘ ਉਰਫ ਬਿੱਲਾ ਵਾਸੀ ਕੋਟਲਾ ਮੂਸਾ ਵਜੋਂ ਦੱਸੀ ਹੈ।
Advertisement
Advertisement