For the best experience, open
https://m.punjabitribuneonline.com
on your mobile browser.
Advertisement

ਪਿਸਤੌਲ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ

07:48 AM Jun 24, 2024 IST
ਪਿਸਤੌਲ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਜੂਨ
ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 100 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਮੁਖ ਸਿੰਘ ਉਰਫ ਬੌਬੀ ਵਾਸੀ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ, ਜਿਸ ਖਿਲਾਫ ਥਾਣਾ ਸੁਲਤਾਨਵਿੰਡ ਵਿੱਚ ਐੱਨਡੀਪੀਐੱਸ ਐਕਟ ਅਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਉਸ ਕੋਲੋਂ 100 ਗ੍ਰਾਮ ਹੈਰੋਇਨ, ਇੱਕ ਛੋਟਾ ਕੰਡਾ, ਇੱਕ ਪਿਸਤੌਲ 32 ਬੋਰ ਅਤੇ ਇੱਕ ਮੈਗਜ਼ੀਨ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਸੁਲਤਾਨਵਿੰਡ ਵਿੱਚ ਫਲੈਟਾਂ ਵਾਲਾ ਮੋੜ ਕੋਲੋਂ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਹੈਰੋਇਨ ਤੇ ਛੋਟਾ ਕੰਡਾ ਬਰਾਮਦ ਹੋਇਆ। ਜਾਂਚ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਇੱਕ ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ।

Advertisement

Advertisement
Advertisement
Author Image

Advertisement