For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ

07:34 AM Mar 30, 2024 IST
ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ
Advertisement

ਪਠਾਨਕੋਟ: ਸੁਜਾਨਪੁਰ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਵਾਸੀ ਜੰਮੂ-ਕਲਿਆਰੀ ਮੋੜ, ਸੁਜਾਨਪੁਰ ਵੱਜੋਂ ਹੋਈ ਹੈ। ਥਾਣਾ ਮੁਖੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਏਐੱਸਆਈ ਸੁਰਿੰਦਰ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਅਬਰੋਲ ਨਗਰ ਨਵਾਂ ਪੁਲ ਉਪਰ ਨਾਕਾ ਲਗਾਇਆ ਹੋਇਆ ਸੀ ਤਾਂ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਜੋ ਮੋਟਰਸਾਈਕਲ ਦੀ ਮਲਕੀਅਤ ਸਬੰਧੀ ਕੋਈ ਕਾਗਜ਼ਾਤ ਪੇਸ਼ ਨਾ ਕਰ ਸਕਿਆ। ਥੋੜ੍ਹੀ ਜਿਹੀ ਸਖਤੀ ਕਰਨ ਤੇ ਉਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਸ ਨੇ ਚੋਰੀ ਕੀਤਾ ਹੈ। ਜਿਸ ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×