ਤਿੰਨ ਕਰੋੜ ਰੁਪਏ ਅਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਣੇ ਕਾਬੂ
08:38 AM Jul 23, 2024 IST
Advertisement
ਜਲੰਧਰ (ਪੱਤਰ ਪ੍ਰੇਰਕ):
Advertisement
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਹਵਾਲਾ ਕਾਰੋਬਾਰ ’ਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕਰ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 2,93,05,800 ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਥਾਣਾ ਨਵੀਂ ਬਾਰਾਂਦਰੀ ਜਲੰਧਰ ਦੀ ਟੀਮ ਨੇ ਟੀ-ਪੁਆਇੰਟ ਬਸ਼ੀਰਪੁਰਾ ਜਲੰਧਰ ਨੇੜੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੁਲੀਸ ਨੂੰ ਭਰੋਸੇਯੋਗ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਕੁਝ ਅਪਰਾਧੀ ਸ਼ਹਿਰ ਵਿੱਚ ਨਾਜਾਇਜ਼ ਹਥਿਆਰ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਰ ਰਹੇ ਹਨ। ਇਸ ਦੌਰਾਨ ਟੀਮ ਨੇ ਚੈਕਿੰਗ ਲਈ ਇੱਕ ਕਰੇਟਾ ਕਾਰ ਨੂੰ ਰੋਕ ਕੇ ਪੁਨੀਤ ਸੂਦ ਉਰਫ ਗਾਂਧੀ ਵਾਸੀ ਕੱਟੜਾ ਮੁਹੱਲਾ ਨੇੜੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement