ਤਿੰਨ ਕਿੱਲੋ ਹੈਰੋਇਨ ਸਣੇ ਕਾਬੂ
08:45 PM Apr 15, 2025 IST
Advertisement
ਜਗਤਾਰ ਸਿੰਘ ਲਾਂਬਾ
Advertisement
ਅੰਮ੍ਰਿਤਸਰ, 15 ਅਪਰੈਲ
Advertisement
Advertisement
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਤਰਸੇਮ ਸਿੰਘ ਉਰਫ ਸੇਮਾ ਵਾਸੀ ਪਿੰਡ ਰਤਨ ਕਲਾਂ ਵਜੋਂ ਹੋਈ ਹੈ। ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਕੋਲੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਤਰਸੇਮ ਸਿੰਘ ਅਤੇ ਉਸ ਦੇ ਪਿੰਡ ਦਾ ਇੱਕ ਹੋਰ ਵਿਅਕਤੀ ਹੈਰੋਇਨ ਮੰਗਵਾ ਕੇ ਅਗਾਂਹ ਸਪਲਾਈ ਕਰਦੇ ਹਨ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਇਸ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਐਨਡੀਪੀਐਸ ਐਕਟ ਹੇਠ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement