ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਨਾ ਸਿੱਧੂ ਦੇ ਹੱਕ ’ਚ ਇਕੱਠ ਰੋਕਣ ਲਈ ਪੁਲੀਸ ਵੱਲੋਂ ਗ੍ਰਿਫ਼ਤਾਰੀਆਂ

08:32 AM Feb 02, 2024 IST
ਨਾਅਰੇਬਾਜ਼ੀ ਕਰਦੇ ਹੋਏ ਸ਼੍ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ।

ਹਰਦੀਪ ਸੋਢੀ/ਪਵਨ ਕੁਮਾਰ ਵਰਮਾ
ਧੂਰੀ, 1 ਫਰਵਰੀ
ਸਮਾਜ ਸੇਵੀ ਭਾਨਾ ਸਿੱਧੂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਦਰਜ ਕੀਤੇ ਗਏ ਕੇਸਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਧੂਰੀ ’ਚ ਦੋਹਲਾ ਰੇਲ ਫਾਟਕਾਂ ਨੇੜੇ ਇਕੱਠ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਅੱਜ ਧੂਰੀ ਸ਼ਹਿਰ ਤੇ ਨੇੜਲੇ ਪਿੰਡਾਂ ਨੂੰ ਪੁਲੀਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਪੁਲੀਸ ਨੇ ਲੰਘੀ ਰਾਤ ਹੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਵੱਡੀ ਗਿਣਤੀ ਵਰਕਰਾਂ ਨੂੰ ਉਨ੍ਹਾਂ ਦੇ ਘਰਾਂ ’ਚੋਂ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਅੱਜ ਵੱਖ-ਵੱਖ ਪੁਲੀਸ ਨਾਕਿਆਂ ’ਤੇ ਸ਼ਹਿਰ ਆਉਣ ਵਾਲੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਹਾਲਾਂਕਿ, ਪੁਲੀਸ ਦੀ ਮੁਸਤੈਦੀ ਦੇ ਬਾਵਜੂਦ ਨੇੜਲੇ ਪਿੰਡ ਕੱਕੜਵਾਲ ਵਿੱਚ ਅਕਾਲੀ ਦਲ (ਅ) ਦੇ ਕੌਮੀ ਕਾਰਜਕਾਰਨੀ ਮੈਂਬਰ ਵਾਸ ਵੀਰ ਸਿੰਘ ਭੁੱਲਰ, ਬਾਬਾ ਹਰਬੰਸ ਸਿੰਘ ਸਲੇਮਪੁਰ ਆਦਿ ਦੀ ਅਗਵਾਈ ਹੇਠ ਵੱਡੀ ਗਿਣਤੀ ਵਰਕਰਾਂ ਨੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਾਨਾ ਸਿੱਧੂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਨਵਰੀਤ ਸਿੰਘ ਵਿਰਕ ਐੱਸਪੀ (ਪੀਬੀਆਰ) ਸੰਗਰੂਰ ਦੀ ਅਗਵਾਈ ਹੇਠ ਪੁੱਜੀ ਪੁਲੀਸ ਨੇ ਉਕਤ ਆਗੂਆਂ ਸਣੇ ਵੱਡੀ ਗਿਣਤੀ ਪਾਰਟੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

Advertisement

ਸ਼ੇਰਪੁਰ ਥਾਣੇ ਲਿਆਂਦੇ 73 ਕਾਰਕੁਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸ਼ੇਰਪੁਰ (ਬੀਰਬਲ ਰਿਸ਼ੀ): ਸਮਾਜ ਸੇਵੀ ਭਾਨਾ ਸਿੱਧੂ ਦੀ ਰਿਹਾਈ ਦੀ ਮੰਗ ਲਈ ‘ਦੋਹਲਾ ਫਾਟਕ’ ਨੇੜੇ ਰੇਲਵੇ ਟਰੈਕ ਰੋਕਣ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਦਰਜਨਾਂ ਆਗੂ ਵਰਕਰਾਂ ਨੂੰ ਨਾਕਿਆਂ ਤੋਂ ਗ੍ਰਿਫ਼ਤਾਰ ਕਰ ਕੇ ਸ਼ੇਰਪੁਰ ਥਾਣੇ ਲਿਆਂਦਾ ਗਿਆ। ਥਾਣੇ ’ਚ ਅਮਰਜੀਤ ਸਿੰਘ ਬਾਦਸ਼ਾਹਪੁਰ ਤੇ ਸਾਧੂ ਸਿੰਘ ਪੇਧਨੀ ਸਮੇਤ 73 ਆਗੂਆਂ ਤੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮਨਜੀਤ ਸਿੰਘ ਧਾਮੀ ਤੇ ਅਮਰਜੀਤ ਸਿੰਘ ਬਾਦਸ਼ਾਹਪੁਰ ਨੇ ਦੱਸਿਆ ਕਿ ਪੁਲੀਸ ਨੇ ਦੋਹਲਾ ਫਾਟਕਾਂ ਵੱਲ ਜਾਂਦੇ ਸਾਰੇ ਰਸਤੇ ਸੀਲ ਕੀਤੇ ਹੋਏ ਸਨ। ਦੋਹਲਾ ਵੱਲ ਜਾਂਦੇ ਸਮੇਂ ਪੁਲੀਸ ਨੇ ਕੱਕੜਵਾਲ ਨੇੜਿਓਂ ਵਰਕਰਾਂ ਨੂੰ ਹਿਰਾਸਤ ’ਚ ਲਿਆ।

ਸਿਮਰਨਜੀਤ ਸਿੰਘ ਮਾਨ ਸਮਰਥਕਾਂ ਸਣੇ ਘਰ ਵਿੱਚ ਨਜ਼ਰਬੰਦ

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਸਮਾਜ ਸੇਵੀ ਭਾਨਾ ਸਿੱਧੂ ਦੀ ਰਿਹਾਈ ਲਈ ਉਲੀਕੇ ਗਏ ਪ੍ਰੋਗਰਾਮ ’ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਵਰਕਰਾਂ ਸਮੇਤ ਸ਼ਾਮਲ ਹੋਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਅੱਜ ਪੁਲੀਸ ਵੱਲੋਂ ਉਨ੍ਹਾਂ ਨੂੰ ਸਮਰਥਕਾਂ ਸਣੇ ਉਨ੍ਹਾਂ ਦੀ ਰਿਹਾਇਸ਼ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ। ਪਾਰਟੀ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਜਮਹੂਰੀਅਤ ਦਾ ਕਤਲ ਕਰਾਰ ਦਿੱਤਾ ਹੈ। ਪਾਰਟੀ ਦੇ ਦਫ਼ਤਰ ਸਕੱਤਰ ਤੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਸਰਕਾਰ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ।

Advertisement

ਮਾਨ ਨੂੰ ਨਜ਼ਰਬੰਦ ਰੱਖਣ ਦੀ ਨਿਖੇਧੀ

ਅੰਮ੍ਰਿਤਸਰ (ਟਨਸ): ਦਲ ਖ਼ਾਲਸਾ ਨੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਹੀ ਨਜ਼ਰਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਪੁਲੀਸ ਦੀ ਇਹ ਕਾਰਵਾਈ ਲੋਕਤੰਤਰ ਦੀ ਭਾਵਨਾ ਦੀ ਉਲੰਘਣਾ ਹੈ। ਪਾਰਟੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਭਾਨਾ ਸਿੱਧੂ ਨੂੰ ਚਾਰ ਕੇਸਾਂ ਵਿੱਚ ਉਲਝਾਉਣਾ ਅਤੇ ਉਸ ’ਤੇ ਤਸ਼ਦੱਦ ਦੇ ਚਰਚੇ ਨੇ ਪੰਜਾਬ ਅੰਦਰ ਪੁਲੀਸ ਰਾਜ ਹੋਣ ਦੀ ਧਾਰਨਾ ਹੋਰ ਪੱਕੀ ਕੀਤੀ ਹੈ।

Advertisement