ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ 12.22 ਲੱਖ ਟਨ ਝੋਨੇ ਦੀ ਆਮਦ

07:40 AM Nov 20, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 19 ਨਵੰਬਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 12 ਲੱਖ 22 ਹਜ਼ਾਰ 553 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਹੁਣ ਤੱਕ 12 ਲੱਖ 2 ਹਜ਼ਾਰ 459 ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦੇ ਝੋਨੇ ਦੀ ਕਿਸਾਨਾਂ ਨੂੰ 2800 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਖਰੀਦੇ ਕੇ ਬੋਰੀਆਂ ’ਚ ਭਰੇ ਗਏ ਝੋਨੇ ਵਿੱਚੋਂ 11 ਲੱਖ 65 ਹਜ਼ਾਰ 911 ਟਨ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ ਤੇ ਲਿਫਟਿੰਗ ਦਾ ਬਾਕੀ ਰਹਿੰਦਾ ਕੰਮ ਵੀ ਅਗਲੇ ਦੋ ਦਿਨਾ ’ਚ ਨਿਪਟਾ ਲਿਆ ਜਾਵੇਗਾ। ਇਹ ਜਾਣਾਕਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਮਗਰੋਂ ਦਿਤੀ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਵਿਚੋਂ ਸਪ ਤੋਂ ਵੱਧ, 549194 ਟਨ ਝੋਨਾ ਪਨਗਰੇਨ ਵੱਲੋਂ ਖਰੀਦਿਆਂ ਗਿਆ ਹੈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 296628 ਟਨ, ਪਨਸਪ ਵੱਲੋਂ 232319 ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 140067 ਟਨ ਅਤੇ ਕੇਂਦਰ ਸਰਕਾਰ ਦੀ ਖਰੀਦ ਏਜੰਸੀ ਐੱਫਸੀਆਈ ਵੱਲੋਂ ਕੇਵਲ 3225 ਟਨ ਝੋਨੇ ਦੀ ਹੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹੁਣ ਤੱਕ 900 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

Advertisement

Advertisement