ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿਹੋਵਾ ਦੀਆਂ ਮੰਡੀਆਂ ਵਿੱਚ 4,03,955 ਮੀਟ੍ਰਿਕ ਟਨ ਝੋਨੇ ਦੀ ਆਮਦ

08:38 AM Oct 11, 2024 IST
ਪਿਹੋਵਾ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਅਮਨ ਕੁਮਾਰ।

ਸਤਪਾਲ ਰਾਮਗੜ੍ਹੀਆ
ਪਿਹੋਵਾ, 10 ਅਕਤੂਬਰ
ਇੱਥੇ ਐੱਸਡੀਐਮ ਅਮਨ ਕੁਮਾਰ ਨੇ ਦੱਸਿਆ ਕਿ ਪਿਹੋਵਾ ਦੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ ਸਰਕਾਰ ਅਤੇ ਹੋਰ ਏਜੰਸੀਆਂ ਵੱਲੋਂ 4,03,955 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ| ਹੁਣ ਤੱਕ ਹਜ਼ਾਰਾਂ ਕਿਸਾਨ ਝੋਨਾ ਲੈ ਕੇ ਮੰਡੀ ਵਿੱਚ ਪਹੁੰਚ ਚੁੱਕੇ ਹਨ। ਅਹਿਮ ਪਹਿਲੂ ਇਹ ਹੈ ਕਿ ਏਜੰਸੀਆਂ ਵੱਲੋਂ ਇਨ੍ਹਾਂ ਮੰਡੀਆਂ ਵਿੱਚੋਂ 60,882 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਮੁਕੰਮਲ ਕਰ ਲਈ ਗਈ ਹੈ। ਐੱਸਡੀਐੱਮ ਅਮਨ ਕੁਮਾਰ ਨੇ ਵੀਰਵਾਰ ਨੂੰ ਸਬ-ਡਿਵੀਜ਼ਨ ਪਿਹੋਵਾ ਦੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਪਿਹੋਵਾ ਦੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿੱਚੋਂ ਝੋਨਾ ਖਰੀਦਣ ਤੋਂ ਬਾਅਦ ਲਿਫਟਿੰਗ ਦੇ ਕੰਮ ਵਿੱਚ ਥੋੜ੍ਹੀ ਵੀ ਦੇਰੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀ ਫਸਲ ਦੀ ਅਦਾਇਗੀ ਦੀ ਰਕਮ ਵੀ ਨਿਰਧਾਰਤ ਸਮੇਂ ਵਿੱਚ ਖਾਤਿਆਂ ਵਿੱਚ ਜਮ੍ਹਾ ਕਰਵਾਈ ਜਾਵੇ। ਉਗਰਾਹੀ ਅਤੇ ਅਦਾਇਗੀ ਦੇ ਕੰਮ ਵਿੱਚ ਜੋ ਵੀ ਏਜੰਸੀ ਲਾਪ੍ਰਵਾਹੀ ਕਰੇਗੀ, ਉਸ ਏਜੰਸੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਤੱਕ ਖੁਰਾਕ ਤੇ ਸਪਲਾਈ ਵਿਭਾਗ ਨੇ ਪਿਹੋਵਾ ਵਿੱਚ 1,88,648 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਹੈਫੇਡ ਏਜੰਸੀ ਵੱਲੋਂ 1,05,365 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਇਸ ਮੌਕੇ ਚੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement