ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲੇ ਦਨਿ 687 ਮੀਟ੍ਰਿਕ ਟਨ ਝੋਨੇ ਦੀ ਆਮਦ

09:22 AM Oct 02, 2023 IST
ਜਲੰਧਰ ਦੀ ਦਾਣਾ ਮੰਡੀ ਵਿੱਚ ਝੋਨਾ ਸਾਂਭਦਾ ਹੋਇਆ ਇਕ ਮਜ਼ਦੂਰ। ਫੋਟੋ: ਮਲਕੀਅਤ

ਟ੍ਰਿਬਿਊਨ ਨਿਉੂਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਜਲੰਧਰ, 1 ਅਕਤੂਬਰ
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਐਤਵਾਰ ਨੂੰ ਸਰਕਾਰੀ ਖਰੀਦ ਦੇ ਪਹਿਲੇ ਦਨਿ ਸਿਰਫ਼ 687 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਜ਼ਿਲ੍ਹਾ ਮੰਡੀ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਕੁੱਲ 1958 ਮੀਟਰਿਕ ਟਨ ਪਰਮਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 1301 ਮੀਟਰਿਕ ਟਨ ਨਿੱਜੀ ਖਰੀਦਦਾਰਾਂ ਵੱਲੋਂ ਖਰੀਦੀ ਜਾ ਚੁੱਕੀ ਹੈ। ਸਰਕਾਰੀ ਏਜੰਸੀਆਂ ਨੇ ਹੁਣ ਤੱਕ ਸਿਰਫ਼ 30 ਮੀਟਰਕ ਟਨ ਹੀ ਫ਼ਸਲ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਵਿਚ ਆ ਰਹੀ ਫਸਲ ਵਿਚ ਵਧੇਰੇ ਝੋਨੇ ਵਿੱਚ ਪ੍ਰਵਾਨਿਤ ਸੀਮਾ ਤੋਂ ਵੱਧ ਨਮੀ ਹੈ ਜਿਸ ਕਰਕੇ ਕਿਸਾਨ ਇਸ ਨੂੰ ਨਿੱਜੀ ਖਰੀਦਦਾਰਾਂ ਨੂੰ ਵੇਚ ਰਹੇ ਹਨ। ਇਸ ਤੋਂ ਇਲਾਵਾ ਜਲੰਧਰ ਦੀਆਂ ਮੰਡੀਆਂ ਵਿਚ ਵੀ ਝੋਨੇ ਦੀ ਆਮਦ ਹੋਈ।

Advertisement

Advertisement