ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਦੀ ਆਮਦ

09:32 PM Jun 29, 2023 IST

ਨਵੀਂ ਦਿੱਲੀ/ਮੁੰਬਈ, 25 ਜੂਨ

Advertisement

ਦਿੱਲੀ ਤੇ ਮੁੰਬਈ ਵਿੱਚ ਮੌਨਸੂਨ ਨੇ ਦਸਤਕ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਮੌਨਸੂਨ ਮਿੱਥੇ ਸਮੇਂ ਨਾਲੋਂ ਦੋ ਦਿਨ ਪਹਿਲਾਂ ਜਦੋਂਕਿ ਦੇਸ਼ ਦੀ ਵਿੱਤੀ ਰਾਜਧਾਨੀ ਵਿਚ ਦੋ ਹਫਤਿਆਂ ਦੀ ਦੇਰੀ ਨਾਲ ਪਹੁੰਚਿਆ ਹੈ। ਵਿਭਾਗ ਦੇ ਅਧਿਕਾਰੀ ਮੁਤਾਬਕ ਮੌਨਸੂਨ ਦੀ ਸ਼ੁਰੂਆਤ ਮੱਠੀ ਰਹੀ, ਪਰ ਹੁਣ ਇਸ ਵਿੱਚ ਤੇਜ਼ੀ ਆ ਰਹੀ ਹੈ ਤੇ ਇਹ ਮਹਾਰਾਸ਼ਟਰ, ਸਮੁੱਚੇ ਕਰਨਾਟਕ, ਕੇਰਲ, ਤਾਮਿਲਨਾਡੂ, ਛੱਤੀਸਗੜ੍ਹ, ਉੜੀਸਾ, ਪੂਰਬੀ ਭਾਰਤ, ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਪੂਰਬੀ ਯੂਪੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਦੇ ਬਹੁਤੇ ਹਿੱਸਿਆਂ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਪਹੁੰਚ ਗਿਆ ਹੈ। ਆਮ ਤੌਰ ‘ਤੇ ਕੇਰਲ ਵਿਚ ਮੌਨਸੂਨ 1 ਜੂਨ ਤੱਕ, ਮੁੰਬਈ ਵਿੱਚ 11 ਜੂਨ ਤੇ ਕੌਮੀ ਰਾਜਧਾਨੀ ਵਿੱਚ 27 ਜੂਨ ਤੱਕ ਪਹੁੰਚ ਜਾਂਦਾ ਹੈ। ਮੌਨਸੂਨ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ, ਜਿਸ ਵਿੱਚ ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਵੱਡੇ ਹਿੱਸੇ ਸ਼ਾਮਲ ਹਨ, ਨਿਰਧਾਰਤ ਸਮੇਂ ਤੋਂ ਜਾਂ ਇਸ ਤੋਂ ਥੋੜ੍ਹਾ ਪਹਿਲਾਂ ਪਹੁੰਚ ਗਿਆ ਹੈ, ਪਰ ਮੱਧ ਭਾਰਤ ਵਿੱਚ ਇਹ ਅਜੇ ਵੀ ਨਿਰਧਾਰਿਤ ਸਮੇਂ ਨਾਲੋਂ 10-12 ਦਿਨ ਪਿੱਛੇ ਹੈ, ਜਿੱਥੇ ਜ਼ਿਆਦਾਤਰ ਕਿਸਾਨ ਖੇਤੀ ਲਈ ਮੀਂਹ ‘ਤੇ ਟੇਕ ਰੱਖਦੇ ਹਨ। -ਪੀਟੀਆਈ

Advertisement
Advertisement
Tags :
ਦਿੱਲੀਮੁੰਬਈਮੌਨਸੂਨਵਿੱਚ
Advertisement