Arsh Dalla: ਪੰਜਾਬ ਵਿਚ ਅਰਸ਼ ਡੱਲਾ ਦੇ ਚਾਰ ਸਾਥੀ ਗ੍ਰਿਫ਼ਤਾਰ
ਚੰਡੀਗੜ੍ਹ , 16 ਦਸੰਬਰ
ਪੰਜਾਬ ਪੁਲੀਸ ਨੇ ਕੈਨੇਡਾ ਅਧਾਰਿਤ ਦਹਿਸ਼ਤਗਰਦ ਅਰਸ਼ ਡੱਲਾ ਦੇ ਚਾਰ ਸਾਥੀਆਂ ਅਤੇ ਇੱਕ ਵਿਦੇਸ਼ੀ ਹੈਂਡਲਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਸਮੇਤ 16 ਕਾਰਤੂਸ ਬਰਾਮਦ ਕੀਤੇ ਹਨ।
In a major breakthrough, Anti Gangster Task Force (#AGTF) Punjab in a joint operation with @sasnagarpolice has arrested four operatives of #Canada-based Arsh Dalla and another foreign-based handler.
Arrested persons were involved in recent shootout at a car accessories showroom… pic.twitter.com/MJdKRBaexT
— DGP Punjab Police (@DGPPunjabPolice) December 16, 2024
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਨਵਜੋਤ ਸਿੰਘ ਉਰਫ਼ ਨੀਸ਼ੂ (ਦੋਵੇਂ ਵਾਸੀ ਅਮਲੋਹ (ਫ਼ਤਹਿਗੜ੍ਹ ਸਾਹਿਬ) ਤੇ ਮੌਜੂਦਾ ਸਮੇਂ ਖਰੜ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਸਨ), ਲਖਵਿੰਦਰ ਸਿੰਘ ਵਾਸੀ ਭਾਦਸੋਂ (ਪਟਿਆਲਾ) ਤੇ ਵਿਪਨਪ੍ਰੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ। ਮੁਲਜ਼ਮਾਂ ਨੇ 1 ਤੇ 2 ਦਸੰਬਰ ਦੀ ਦਰਮਿਆਨੀ ਰਾਤ ਨੂੰ ਮੁਹਾਲੀ ਦੇ ਫੇਜ਼ 11 ਸਥਿਤ ਕਾਰ ਐਕਸੈਸਰੀਜ਼ ਸ਼ੋਅਰੂਮ ਵਿੱਚ ਦੁਕਾਨ ਦੇ ਮਾਲਕ ਨੂੰ ਡਰਾ ਧਮਕਾ ਕੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਵਿਦੇਸ਼ੀ ਹੈਂਡਲਰ ਦਲਜੀਤ ਸਿੰਘ ਉਰਫ਼ ਨਿੰਦਾ ਦੇ ਨਿਰਦੇਸ਼ਾਂ ਅਨੁਸਾਰ ਗੋਲੀ ਚਲਾਉਣ ਦੀ ਗੱਲ ਕਬੂਲ ਕੀਤੀ ਹੈ। ਨਿੰਦਾ ਹਿਸਟਰੀ ਸ਼ੀਟਰ ਹੈ, ਜੋ ਜਾਅਲੀ ਪਾਸਪੋਰਟ ਉੱਤੇ ਅਮਰੀਕਾ ਭੱਜ ਗਿਆ ਸੀ। ਯਾਦਵ ਨੇ ਕਿਹਾ ਕਿ ਡੱਲਾ ਨਾਲ ਜੁੜਿਆ ਮਾਡਿਊਲ ਉਸ ਦੇ ਇਸ਼ਾਰੇ ’ਤੇ ਪੰਜਾਬ ਵਿਚ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। -ਪੀਟੀਆਈ