ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਰਸ਼ਪ੍ਰੀਤ ਕੌਰ ਸਿਰ ਸਜਿਆ ‘ਤੀਜ ਦੀ ਰੌਣਕ’ ਦਾ ਤਾਜ

09:52 AM Aug 14, 2024 IST
ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ।- ਫੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 13 ਅਗਸਤ
ਇੱਥੇ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਮਨਾਏ ਤੀਜ ਦੇ ਤਿਉਹਾਰ ਦੌਰਾਨ ਸਕੂਲ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਸਿਰ ‘ਤੀਜ ਦੀ ਰੌਣਕ’ ਦਾ ਤਾਜ ਸਜਿਆ, ਜਦਕਿ ਉਮੀਦ ਨੇ ‘ਸੁਚੱਜੀ ਮੁਟਿਆਰ’ ਅਤੇ ਹਮਰੀਤ ਕੌਰ ਨੇ ‘ਹਸਮੁੱਖ ਮੁਟਿਆਰ’ ਦਾ ਖ਼ਿਤਾਬ ਜਿੱਤਿਆ ਹੈ। ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਨੂੰ ਤੀਜ ਦੇ ਤਿਉਹਾਰ ਮੌਕੇ ਵਧਾਈ ਦਿੱਤੀ। ਪ੍ਰਿੰਸੀਪਲ ਕਵਿਤਾ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਰਨਜੀਤ ਕੌਰ ਅਤੇ ਕੋ-ਆਰਡੀਨੇਟਰ ਸਰਬਜੀਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਸਮਾਗਮ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਸਕੂਲੀ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਪਹਿਰਾਵਾ, ਟਿੱਕਾ, ਸੱਗੀ ਫੁੱਲ ਅਤੇ ਪਰਾਂਦੀਆਂ ਆਦਿ ਪਹਿਨ ਕੇ ਸਮਾਗਮ ਵਿੱਚ ਭਾਗ ਲਿਆ। ਮੰਚ ਸੰਚਾਲਨ ਕਰਮਜੀਤ ਕੌਰ ਅਤੇ ਨਿੰਦਰ ਕੌਰ ਨੇ ਕੀਤਾ ਜਦਕਿ ਮੁੱਖ ਜੱਜ ਦੀ ਭੂਮਿਕਾ ਕੁਲਜੀਤ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ ਅਤੇ ਸ਼ਰਨਜੀਤ ਕੌਰ ਨੇ ਨਿਭਾਈ। ਵਿਦਿਆਰਥਣਾਂ ਨੇ ਸਮਾਗਮ ਦੌਰਾਨ ਬੋਲੀਆਂ, ਟੱਪੇ, ਲੋਕ ਗੀਤ ਅਤੇ ਲੋਕ ਨਾਚ ਦੀ ਸ਼ਾਨਦਾਰ ਪੇਸ਼ ਕੀਤੀ।

Advertisement

Advertisement
Advertisement