ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਡੀਨੈਂਸਾਂ ਦੇ ਵਿਰੋਧ ’ਚ ਕੀਤਾ ਅਰਥੀ ਫੂਕ ਮੁਜ਼ਾਹਰਾ

10:18 AM Jul 26, 2020 IST

ਜਗਤਾਰ ਸਿੰਘ ਨਹਿਲ

Advertisement

ਲੌਂਗੋਵਾਲ , 25 ਜੁਲਾਈ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਦੀ ਇਕਾਈ ਮੰਡੇਰ ਕਲਾਂ ਵੱਲੋਂ ਇਕਾਈ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਹੇਠ ਪਿੰਡ ਮੰਡੇਰ ਕਲਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦੋਵਾਂ ਸਰਕਾਰਾਂ ਦੀਆਂ ਅਰਥੀਆਂ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਦਿਆਲਗੜ੍ਹ ਅਤੇ ਤੋਗਾਵਾਲ ਦੇ ਕਿਸਾਨਾਂ ਨੇ ਵੀ ਭਾਗ ਲਿਆ। ਜਸਵਿੰਦਰ ਸਿੰਘ ਸੋਮਾ ਸੂਬਾ ਆਗੂ, ਬਲਾਕ ਪ੍ਰਧਾਨ ਰਣਜੀਤ ਸਿੰਘ, ਸਰੂਪ ਚੰਦ ਕਿਲਾ ਭਰੀਆਂ, ਬੂਟਾ ਸਿੰਘ ਲੌਂਗੋਵਾਲ, ਦਰਵਾਰਾ ਸਿੰਘ ਲੋਹਾਖੇੜਾ ਅਤੇ ਹੈਪੀ ਸ਼ੇਰੋ ਨੇ ਕਿਹਾ ਕਿ ਜਾਰੀ ਕੀਤੇ ਤਿੰਨ ਆਰਡੀਨੈਂਸ ਕਿਸਾਨ ਤੇ ਮਜ਼ਦੂਰ ਵਿਰੋਧੀ ਹਨ।

Advertisement

ਇੱਕ ਵੱਖਰੇ ਬਿਆਨ ਵਿੱਚ ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ , ਇਨਕਲਾਬੀ ਅਤੇ ਲੋਕ ਪੱਖੀ ਜਥੇਬੰਦੀਆਂ ਦੇਸ਼ ਭਗਤ ਯਾਦਗਾਰ ਦੇ ਕਮਲਜੀਤ ਵਿੱਕੀ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੁਝਾਰ ਲੌਂਗੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਆਗੂ ਜਸਵਿੰਦਰ ਸਿੰਘ ਸੋਮਾ, ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਬਲਵੀਰ ਚੰਦ ਲੌਂਗੋਵਾਲ ਨੇ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸ, ਠੇਕਾ ਨੀਤੀ 2018, ਇੱਕ ਦੇਸ਼ ਇੱਕ ਮੰਡੀ, ਜ਼ਰੂਰੀ ਵਸਤਾਂ ਕਾਨੂੰਨ-1955 ਵਿੱਚ ਸੋਧ, ਬਿਜਲੀ ਬਿੱਲ 2020 ਅਤੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਲੋਕ ਵਿਰੋਧੀ ਤਿੰਨ ਆਰਡੀਨੈਂਸ ਸਾਮਰਾਜ ਦੇ ਦਬਾਅ ਹੇਠ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਪਾਸ ਕੀਤੇ ਹਨ। ਇਸ ਮੌਕੇ ਲਖਵੀਰ ਲੌਂਗੋਵਾਲ, ਪਰਵਿੰਦਰ ਉਭਾਵਾਲ, ਦਾਤਾ ਨਮੋਲ, ਵਿਸ਼ਵਕਾਂਤ ਸੁਨਾਮ, ਸੁਖਪਾਲ ਸਿੰਘ, ਅਨਿਲ ਕੁਮਾਰ, ਬੀਰਬਲ ਸਿੰਘ ਅਤੇ ਗੁਰਜੀਤ ਸਿੰਘ ਨੇ ਵੀ ਆਰਡੀਨੈਂਸਾਂ ਦਾ ਵਿਰੋਧ ਕੀਤਾ।

Advertisement
Tags :
ਅਰਥੀਆਰਡੀਨੈਂਸਾਂਕੀਤਾਮੁਜ਼ਾਹਰਾਵਿਰੋਧ