ਯੂਥ ਸਿਟੀਜ਼ਨ ਕੌਂਸਲ ਵੱਲੋਂ ਅਰਥੀ ਫੂਕ ਮੁਜ਼ਾਹਰਾ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਨਵੰਬਰ
ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਘੱਟ ਗਿਣਤੀਆਂ ’ਤੇ ਹੋਏ ਹਮਲਿਆਂ ਦੇ ਰੋਸ ’ਚ ਯੂਥ ਸਿਟੀਜ਼ਨ ਕੌਂਸਲ ਵਲੋਂ ਜ਼ਿਲ੍ਹਾ ਪ੍ਰਧਾਨ ਡਾ. ਪੰਕਜ ਸ਼ਰਮਾ ਦੀ ਅਗਵਾਈ ਹੇਠ ਅੱਜ ਇੱਥੇ ਬੰਗਲਾਦੇਸ਼ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਕੌਂਸਲ ਦੇ ਸੂਬਾ ਪ੍ਰਧਾਨ ਡਾ. ਰਮਨ ਘਈ ਨੇ ਕਿਹਾ ਕਿ ਬੰਗਲਾਦੇਸ਼ ’ਚ ਹਿੰਦੂਆਂ ਅਤੇ ਘੱਟ ਗਿਣਤੀਆਂ ’ਤੇ ਹੋਏ ਹਮਲਿਆਂ ਲਈ ਉੱਥੋਂ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਧਾਰਮਿਕ ਅਸਥਾਨਾਂ ’ਤੇ ਹਮਲੇ ਕਰਨੇ ਅਤੇ ਘੱਟ ਗਿਣਤੀ ਔਰਤਾਂ ਨੂੰ ਨਿਸ਼ਾਨਾ ਬਣਾਉਣਾ ਇਹ ਦਰਸਾਉਂਦਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ। ਡਾ. ਘਈ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਡਾ. ਪੰਕਜ ਸ਼ਰਮਾ ਨੇ ਦੱਸਿਆ ਕਿ ਬੰਗਲਾਦੇਸ਼ ਵਿਚ ਹਿੰਦੂਆਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਯੂਥ ਸਿਟੀਜ਼ਨ ਕੌਂਸਲ ਵੱਲੋਂ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਮਨੋਜ ਸ਼ਰਮਾ, ਕੁਲਭੂਸ਼ਣ ਸੇਠੀ, ਮੋਹਿਤ ਸੰਧੂ, ਡਾ. ਵਸ਼ਿਸ਼ਟ ਕੁਮਾਰ, ਅਸ਼ਵਨੀ ਛੋਟਾ, ਡਾ. ਰਾਜ ਕੁਮਾਰ ਸੈਣੀ, ਬੱਬੂ ਪ੍ਰਧਾਨ, ਨਰੇਸ਼ ਕੋਚ, ਗੁਰਪ੍ਰੀਤ ਧਾਮੀ, ਦਲਜੀਤ ਸਿੰਘ, ਰਮਨੀਸ਼ ਘਈ, ਨੀਰਜ ਸ਼ਰਮਾ ਅਤੇ ਜਸਵੀਰ ਸਿੰਘ ਮੌਜੂਦ ਸਨ।