ਸੀਪੀਆਈ (ਐੱਮ) ਵੱਲੋਂ ਅਰਥੀ ਫੂਕੀ ਮੁਜ਼ਾਹਰੇ
ਨਿੱਜੀ ਪੱਤਰ ਪੇਰਕ/ਪੱਤਰ ਪ੍ਰੇਰਕ
ਝੁਨੀਰ/ਮਾਨਸਾ, 23 ਅਗਸਤ
ਪਿੰਡ ਕੋਟਧਰਮੂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਦੇ ਸਿਰ ਚੜ੍ਹੇ ਕਰਜ਼ੇ ਮੁਆਫ਼ ਕੀਤੇ ਜਾਣ, ਮਨਰੇਗਾ ਸਕੀਮ ਤਹਿਤ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ ਤੇ ਬਿਜਲੀ ਐਕਟ 2020 ਰੱਦ ਕਰਨ ਸਮੇਤ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਸੀਪੀਆਈ (ਐੱਮ) ਦੀ ਕੇਂਦਰੀ ਕਮੇਟੀ ਵੱਲੋਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਮਨਾਏ ਜਾ ਰਹੇ ‘ਦੇਸ਼ ਵਿਆਪੀ ਰੋਸ ਹਫ਼ਤੇ’ ਤਹਿਤ ਪਿੰਡ ਹੀਰੇਵਾਲਾ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਬਰ ਤੇ ਜ਼ਿਲ੍ਹਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਕਰੋਨਾ ਦੇ ਬਹਾਨੇ ਸਮੇਂ ਦੇ ਹਾਕਮ ਲੋਕ ਵਿਰੋਧੀ ਫ਼ੈਸਲੇ ਲੈ ਰਹੇ ਹਨ, ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਤੇ ਵੱਡੇ ਪੈਮਾਨੇ ’ਤੇ ਆਰਥਿਕ ਹਮਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਆਗੂ ਕਾਮਰੇਡ ਰਾਜਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।