ਅਡਾਨੀ ਗਰੁੱਪ ’ਤੇ ਲੇਖ: ਦੋ ਪੱਤਰਕਾਰਾਂ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਮੁਹੱਈਆ ਕਰਵਾਈ
06:41 AM Nov 11, 2023 IST
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਇੱਥੇ ਦੋ ਪੱਤਰਕਾਰਾਂ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਮੁਹੱਈਆ ਕਰਵਾਈ, ਜਿਨ੍ਹਾਂ ਅਡਾਨੀ ਗਰੁੱਪ ’ਤੇ ਲਿਖੇ ਇੱਕ ਲੇਖ ਸਬੰਧੀ ਗੁਜਰਾਤ ਪੁਲੀਸ ਵੱਲੋਂ ਜਾਰੀ ਕੀਤੇ ਗਏ ਸੰਮਨ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਪੀਕੇ ਮਿਸ਼ਰਾ ਦੇ ਬੈਂਚ ਨੇ ਪੱਤਰਕਾਰਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਬੈਂਚ ਨੇ ਕਿਹਾ, ‘‘ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਸੁਣਵਾਈ ਦੀ ਅਗਲੀ ਤਰੀਕ ਤੱਕ ਪਟੀਸ਼ਨਕਰਤਾਵਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ ਪਰ ਉਨ੍ਹਾਂ ਨੂੰ ਜਾਂਚ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।’’ ਸਿਖਰਲੀ ਅਦਾਲਤ ਬੈਂਜਾਮਿਨ ਨਿਕੋਲਸ ਬਰੁਕ ਪਾਰਕਿਨ ਅਤੇ ਕਲੋਈ ਨੀਨਾ ਕੋਰਨਿਸ਼ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। -ਪੀਟੀਆਈ
Advertisement
Advertisement
Related News
Advertisement