ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਰਟੀਫੀਸ਼ੀਅਲ ਇੰਟੈਲੀਜੈਂਸ’ ਅੱਜ ਦੇ ਸਮੇਂ ਦੀ ਅਹਿਮ ਲੋੜ: ਡਾ. ਕੰਬੋਜ

07:47 AM Apr 16, 2024 IST
ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਡਾ. ਸੀ ਪੀ ਕੰਬੋਜ।

ਪੱਤਰ ਪ੍ਰੇਰਕ
ਭੀਖੀ, 15 ਅਪਰੈਲ
ਦਿ ਰੌਇਲ ਗਰੁੱਪ ਆਫ ਕਾਲਿਜਜ਼, ਬੋੜਾਵਾਲ ਵਿੱਚ ਚੱਲ ਰਹੀ ਸਕਿੱਲ ਡਿਵੈਲਪਮੈਂਟ ਵਰਕਸ਼ਾਪ ਵਿੱਚ ‘ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਕੰਪਿਊਟਰੀਕਰਨ’ ਵਿਸ਼ੇ ’ਤੇ ਪੇਸ਼ਕਾਰੀ ਦਿੱਤੀ ਗਈ, ਜਿਸ ਦੇ ਮੁੱਖ ਵਕਤਾ ਪੰਜਾਬੀ ਯੂਨੀਵਰਿਸਟੀ ਤੋਂ ‘ਭਾਸ਼ਾ ਵਿਗਿਆਨ ਤੇ ਪੰਜਾਬੀ ਕੋਸ਼ਕਾਰੀ ਵਿਭਾਗ’ ਦੇ ਮੁਖੀ ਡਾ. ਸੀ.ਪੀ. ਕੰਬੋਜ ਸ਼ਾਮਲ ਹੋਏ। ਉਨ੍ਹਾਂ ਪਾਵਰ-ਪੁਆਇੰਟ ਪੇਸ਼ਕਾਰੀ ਰਾਹੀਂ ਆਰਟੀਫੀਸ਼ੀਅਲ ਇੰਟੈਲੀਜੈਂਸ’ ਦੇ ਵੱਖ-ਵੱਖ ਪੱਖਾਂ ’ਤੇ ਰੌਸ਼ਨੀ ਪਾਉਂਦਿਆਂ ਵਿਦਿਆਰਥੀਆਂ ਨੂੰ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਅਜੋਕੇ ਸਮੇਂ ਵਿੱਚ ਇਸ ਦੀ ਉਸਾਰੂ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕੰਪਿਊਟਰੀਕਰਨ ਦੇ ਜ਼ਮਾਨੇ ਵਿੱਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਕਮਾਈ ਦਾ ਸਾਧਨ ਬਣਾਉਣ ਦੇ ਨੁਕਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਅਜੋਕੇ ਸਮੇਂ ਦੀ ਲੋੜ ਨਾਲ ਜੁੜੇ ਵਿਸ਼ੇ ’ਤੇ ਗਤੀਵਿਧੀ ਕਰਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਕੁਲਦੀਪ ਸਿੰਘ ਬੱਲ, ਡਾ. ਕੁਲਵਿੰਦਰ ਸਿੰਘ ਸਰਾਂ, ਪ੍ਰੋ. ਸੁਰਜਨ ਸਿੰਘ ਤੋਂ ਇਲਾਵਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Advertisement

Advertisement
Advertisement