For the best experience, open
https://m.punjabitribuneonline.com
on your mobile browser.
Advertisement

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਤੇ ਅਨਿਖੜਵਾਂ ਅੰਗ: ਵਿਦੇਸ਼ ਮੰਤਰਾਲਾ

05:33 AM Mar 20, 2024 IST
ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਤੇ ਅਨਿਖੜਵਾਂ ਅੰਗ  ਵਿਦੇਸ਼ ਮੰਤਰਾਲਾ
Advertisement

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਚੀਨ ਦੇ ਰੱਖਿਆ ਮੰਤਰਾਲੇ ਦੀ ਅਰੁਣਾਚਲ ਪ੍ਰਦੇਸ਼ ਬਾਰੇ ਕੀਤੀ ਗਈ ਟਿੱਪਣੀ ’ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਤੇ ਅਨਿਖੜਵਾਂ ਅੰਗ ਹੈ ਅਤੇ ਹਮੇਸ਼ਾ ਰਹੇਗਾ। ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਚੀਨ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਵੱਲੋਂ ਅਰੁਣਾਚਲ ਪ੍ਰਦੇਸ਼ ਬਾਰੇ ਕੀਤੀ ਟਿੱਪਣੀ ‘ਅਰੁਣਾਚਲ ਪ੍ਰਦੇਸ਼ ਚੀਨ ਦਾ ਅੰਦਰੂਨੀ ਹਿੱਸਾ’ ਦੇ ਕੁਝ ਦਿਨ ਬਾਅਦ ਆਇਆ ਹੈ। ਭਾਰਤ ਨੇ ਚੀਨ ਦੇ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ ਅਜਿਹੇ ਦਾਅਵੇ ’ਤੇ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਵੱਲੋਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਰੁਣਾਚਲ ਪ੍ਰਦੇਸ਼ ਬਾਰੇ ਬੇਬੁਨਿਆਦ ਦਲੀਲਾਂ ਨੂੰ ਦੁਹਰਾਉਣ ਨਾਲ ਅਜਿਹੇ ਦਾਅਵਿਆਂ ਨੂੰ ਕੋਈ ਪ੍ਰਮਾਣਿਕਤਾ ਨਹੀਂ ਮਿਲਦੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×