For the best experience, open
https://m.punjabitribuneonline.com
on your mobile browser.
Advertisement

ਅਰੁੰਧਤੀ ਰਾਏ ਤੇ ਪ੍ਰੋ. ਹੁਸੈਨ ਦੇ ਹੱਕ ਵਿੱਚ ਨਿੱਤਰਨ ਲੱਗੀਆਂ ਜਨਤਕ ਜਥੇਬੰਦੀਆਂ

07:03 AM Jun 24, 2024 IST
ਅਰੁੰਧਤੀ ਰਾਏ ਤੇ ਪ੍ਰੋ  ਹੁਸੈਨ ਦੇ ਹੱਕ ਵਿੱਚ ਨਿੱਤਰਨ ਲੱਗੀਆਂ ਜਨਤਕ ਜਥੇਬੰਦੀਆਂ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੂਨ
ਸਮਾਜਿਕ ਕਾਰਕੁਨ ਅਰੁੰਧਤੀ ਰਾਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਯੂਏਪੀਏ ਦੀਆਂ ਧਾਰਾਵਾਂ ਅਧੀਨ ਮੁਕੱਦਮਾ ਚਲਾਏ ਜਾਣ ਦੀ ਮਨਜ਼ੂਰੀ ਦੇ ਵਿਰੁੱਧ ਅਤੇ ਉਕਤ ਦੋਵਾਂ ਦੇ ਹੱਕ ਵਿੱਚ ਜਨਤਕ ਜਥੇਬੰਦੀਆਂ ਅੱਗੇ ਆ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਵੱਲੋਂ ਆਉਂਦੇ ਦਿਨਾਂ ਵਿੱਚ ਇਸ ਸਬੰਧੀ ਕੋਈ ਫੈਸਲਾ ਲੈਣ ਲਈ ਸਾਂਝੀ ਮੀਟਿੰਗ ਵੀ ਸੱਦ ਲਈ ਗਈ ਹੈ। ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਲੁਧਿਆਣਾ, ਜਮਹੂਰੀ ਅਧਿਕਾਰ ਸਭਾ ਪੰਜਾਬ, ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਇਨਕਲਾਬੀ ਮਜ਼ਦੂਰ ਕੇਂਦਰ ਲੁਧਿਆਣਾ ਦੇ ਨੁਮਾਇੰਦਿਆਂ ਜਸਵੰਤ ਜੀਰਖ, ਅਜਮੇਰ ਦਾਖਾ, ਬਲਵਿੰਦਰ ਸਿੰਘ, ਪ੍ਰੋ. ਏ ਕੇ ਮਲੇਰੀ, ਡਾ. ਹਰਬੰਸ ਗਰੇਵਾਲ ਤੇ ਕਾਮਰੇਡ ਸੁਰਿੰਦਰ ਨੇ ਕਿਹਾ ਕਿ ਪਹਿਲਾਂ ਵੀ ਲੋਕ-ਪੱਖੀ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਪੱਤਰਕਾਰਾਂ, ਲੇਖਕਾਂ ਤੇ ਸਿਆਸੀ ਵਿਰੋਧੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਅਰੁੰਧਤੀ ਰਾਏ ਤੇ ਡਾ. ਸ਼ੇਖ ਲੋਕ-ਪੱਖੀ ਕਾਰਕੁਨ ਹਨ। ਆਗੂਆਂ ਨੇ ਦੱਸਿਆ ਕਿ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਮਿਲ ਕੇ ਇਸੇ 26 ਜੂਨ ਨੂੰ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਇਸ ਕੇਸ ਬਾਰੇ ਠੋਸ ਵਿਉਂਤਬੰਦੀ ਬਣਾ ਕੇ ਸਰਕਾਰ ਨੂੰ ਇਹ ਤਾਨਾਸ਼ਾਹੀ ਕਦਮ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ।

Advertisement

Advertisement
Advertisement
Author Image

Advertisement