ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਪਟਿਆਲਾ ’ਚ ਰੋਡ ਸ਼ੋਅ
05:34 PM May 30, 2024 IST
ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਜੂਨ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਸ਼ਹਿਰ ਵਿੱਚ ਪਾਰਟੀ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਨਾਭਾ ਤੋਂ ਵਿਧਾਇਕ ਦੇਵ ਮਾਨ ਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਮੌਜੂਦ ਸਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਪ ਉਮੀਦਵਾਰਾਂ ਨੂੰ ਜਿਤਾ ਕੇ ਪੰਜਾਬ ਦਾ ਭਲਾ ਕੇਂਦਰ ਰਾਹੀਂ ਵੀ ਕੀਤਾ ਜਾ ਸਕੇਗਾ, ਕਿਉਂਕਿ ਜੇ ਕੇਂਦਰ ਵਿਚ ਪੰਜਾਬ ਦੀ ਅਵਾਜ਼ ਪਹੁੰਚਾਉਣ ਵਾਲੇ ਲੋਕ ਹੋਣਗੇ ਤਾਂ ਪੰਜਾਬ ਦਾ ਕਈ ਗੁਣਾ ਵਿਕਾਸ ਹੋਵੇਗਾ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਪਾਰਟੀ ਰਾਜ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰ ਰਹੀ ਹੈ।
Advertisement
Advertisement