For the best experience, open
https://m.punjabitribuneonline.com
on your mobile browser.
Advertisement

ਅਰਵਿੰਦ ਕੇਜਰੀਵਾਲ ਹਨੂੰਮਾਨ ਮੰਦਿਰ ’ਚ ਨਤਮਸਤਕ

09:14 AM May 12, 2024 IST
ਅਰਵਿੰਦ ਕੇਜਰੀਵਾਲ ਹਨੂੰਮਾਨ ਮੰਦਿਰ ’ਚ ਨਤਮਸਤਕ
ਮੰਦਰ ’ਚ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੂਜਾ ਕਰਦੇ ਹੋਏ ਅਰਵਿੰਦ ਕੇਜਰੀਵਾਲ। -ਫੋਟੋ: ਮੁਕੇਸ਼ ਅਗਰਵਾਲ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 11 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਮੱਧ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ’ਚ ਪੂਜਾ ਅਰਚਨਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਇਤਿਹਾਸਕ ਮੰਦਰ ’ਚ ਮੱਥਾ ਟੇਕਣ ਪਹੁੰਚੇ। ਕੇਜਰੀਵਾਲ ਦੇ ਨਾਲ ‘ਆਪ’ ਨੇਤਾ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੈ ਸਿੰਘ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਆਪਣੇ ਮੰਦਰ ਦੇ ਦੌਰੇ ਬਾਰੇ ਐਕਸ ’ਤੇ ਪੋਸਟ ਕੀਤਾ। ਉਨ੍ਹਾਂ ਨੇ ਪੋਸਟ ਨਾਲ ਲਿਖਿਆ, ‘ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਿਰ ’ਚ ਪਹੁੰਚ ਕੇ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਸ਼ਿਵ ਮੰਦਰ ਵਿੱਚ ਮਹਾਦੇਵ ਅਤੇ ਸ਼ਨੀਦੇਵ ਮਹਾਰਾਜ ਦੀ ਪੂਜਾ ਕੀਤੀ ਅਤੇ ਮੈਂ ਦੇਸ਼ ਦੀ ਖੁਸ਼ਹਾਲੀ ਤੇ ਦੇਸ਼ ਨੂੰ ਤਾਨਾਸ਼ਾਹੀ ਤੋਂ ਮੁਕਤ ਕਰਨ ਦੀ ਤਾਕਤ ਦੇਣ ਲਈ ਪ੍ਰਾਰਥਨਾ ਕੀਤੀ ਹੈ।’’
ਅਰਵਿੰਦ ਕੇਜਰੀਵਾਲ ਅੰਤਰਿਮ ਜ਼ਮਾਨਤ ’ਤੇ ਤਿਹਾੜ ਜੇਲ੍ਹ ਤੋਂ ਬਾਹਰ ਆਉਣ ’ਤੇ ਭਗਵਾਨ ਹਨੂੰਮਾਨ ਦਾ ਧੰਨਵਾਦ ਕੀਤਾ ਅਤੇ ‘ਤਾਨਾਸ਼ਾਹੀ ਵਿਰੁੱਧ ਲੜਾਈ’ ਵਿੱਚ ਲੋਕਾਂ ਦਾ ਸਮਰਥਨ ਮੰਗਿਆ। ਸ੍ਰੀ ਕੇਜਰੀਵਾਲ ਨੇ ਅੱਜ ਦੁਪਹਿਰ 1 ਵਜੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਕੀਤੀ ਅਤੇ ਦੱਖਣੀ ਦਿੱਲੀ ਤੇ ਪੂਰਬੀ ਦਿੱਲੀ ਦੇ ਸੰਸਦੀ ਹਲਕਿਆਂ ’ਚ ਦੋ ਰੋਡ ਸ਼ੋਅ ਕੀਤੇ ਤੇ ਦਿੱਲੀ ਦੇ ਲੋਕਾਂ ਤੋਂ ਵੋਟਾਂ ਮੰਗੀਆਂ।

Advertisement

ਕੇਜਰੀਵਾਲ ਨੇ ਫਿਰ ਝੂਠ ਦੀ ਖੇਤੀ ਕਰਨੀ ਸ਼ੁਰੂ ਕੀਤੀ: ਸਚਦੇਵਾ

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ਨੂੰ ਮਹਿਜ਼ ਇੱਕ ਭੁਲੇਖਾ ਦੱਸਦਿਆਂ ਕਿਹਾ ਕਿ 50,000 ਰੁਪਏ ਦੇ ਮੁਚੱਲਕੇ ’ਤੇ ਰਿਹਾਅ ਹੋਏ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਝੂਠ ਦੀ ਖੇਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੇ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ ਨਾ ਤਾਂ ਦਿੱਲੀ ਸਕੱਤਰੇਤ ਜਾ ਸਕਦੇ ਹਨ ਅਤੇ ਨਾ ਹੀ ਕਿਸੇ ਫਾਈਲ ’ਤੇ ਦਸਤਖ਼ਤ ਕਰ ਸਕਦੇ ਹਨ। ਇਸੇ ਦੌਰਾਨ ਭਾਜਪਾ ਨੇ ਕੇਜਰੀਵਾਲ ਬਾਰੇ ਇੱਕ ਹੋਰ ਪੋਸਟਰ ਜਾਰੀ ਕਰ ਕੇ ਹੱਲਾ ਬੋਲਿਆ ਹੈ। ਸ੍ਰੀ ਸਚਦੇਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਰਫ਼ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਮਿਲੀ ਹੈ। ਵਰਿੰਦਰ ਸਚਦੇਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਕੇਜਰੀਵਾਲ ਦੀ ਸੋਚ ਹੈ ਪਰ ਭਾਜਪਾ ਦਾ ਹਰ ਵਰਕਰ ਭ੍ਰਿਸ਼ਟਾਚਾਰ ਦੇ ਖਿਲਾਫ ਲੜਦਾ ਹੈ।

Advertisement

Advertisement
Author Image

sukhwinder singh

View all posts

Advertisement