ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰਬਿੰਦ ਮੋਦੀ ਪੰਜਾਬ ਦੇ ਮੁੱਖ ਵਿੱਤੀ ਸਲਾਹਕਾਰ ਨਿਯੁਕਤ

07:30 AM Oct 12, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਸਰਕਾਰ ਨੇ ਹੁਣ ਆਈਆਰਐੱਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ’ਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸੂਬਾ ਸਰਕਾਰ ਨੇ ਅੱਜ ਕੈਬਨਿਟ ਰੈਂਕ ਵੀ ਦੇ ਦਿੱਤਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਸ਼ਖ਼ਸੀਅਤ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸਕੱਤਰ ਪੱਧਰ ਦਾ ਰੈਂਕ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਥੋੜ੍ਹੇ ਦਿਨ ਪਹਿਲਾਂ ਜਦੋਂ ਪੰਜਾਬ ਦੇ ਸੀਨੀਅਰ ਅਫ਼ਸਰਾਂ ਦੀ ਦਿੱਲੀ ਵਿਚ ਮੀਟਿੰਗ ਹੋਈ ਸੀ ਤਾਂ ਉਸ ਵਿਚ ਅਰਬਿੰਦ ਮੋਦੀ ਵੀ ਹਾਜ਼ਰ ਸਨ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਮੁੱਖ ਸਲਾਹਕਾਰ ਲਾਏ ਜਾਣ ਦੇ ਚਰਚੇ ਸਨ। ਜਾਣਕਾਰੀ ਮੁਤਾਬਕ ਅਰਬਿੰਦ ਮੋਦੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਨਜ਼ਦੀਕੀ ਹਨ।
ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਅੱਜ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ ਦੇ ਦਸਤਖ਼ਤਾਂ ਹੇਠ ਇਸ ਨਿਯੁਕਤੀ ਬਾਰੇ ਹੁਕਮ ਜਾਰੀ ਹੋਏ ਹਨ। ਜਾਣਕਾਰੀ ਅਨੁਸਾਰ ਟੈਕਸ ਸੁਧਾਰਾਂ ਦੇ ਮਾਹਿਰ ਵਜੋਂ ਜਾਣੇ ਜਾਂਦੇ ਅਰਬਿੰਦ ਮੋਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਸ਼ਵਰੇ ਦੇਣਗੇ। ਸੂਬੇ ਵਿਚ ਜਿਹੋ ਜਿਹੇ ਵਿੱਤੀ ਹਾਲਾਤ ਬਣੇ ਹੋਏ ਹਨ, ਉਨ੍ਹਾਂ ਵਿਚ ਸੁਧਾਰ ਲਈ ‘ਆਪ’ ਹਾਈ ਕਮਾਨ ਨੇ ਅਰਬਿੰਦ ਮੋਦੀ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਆਉਂਦੇ ਦਿਨਾਂ ਵਿਚ ਅਰਬਿੰਦ ਮੋਦੀ ਪੰਜਾਬ ਆਉਣਗੇ ਅਤੇ ਵਿੱਤ ਵਿਭਾਗ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਸਕਦੇ ਹਨ। ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਨਿਯੁਕਤੀ ਦੀ ਪੁਸ਼ਟੀ ਵੀ ਕੀਤੀ ਹੈ। ਅਰਬਿੰਦ ਮੋਦੀ 1981 ਬੈਚ ਦੇ ਆਈਆਰਐੱਸ ਅਧਿਕਾਰੀ ਹਨ ਅਤੇ ਕਈ ਕੌਮਾਂਤਰੀ ਸੰਸਥਾਵਾਂ ਵਿਚ ਵੀ ਕੰਮ ਕਰ ਚੁੱਕੇ ਹਨ। ਅਰਬਿੰਦ ਮੋਦੀ ਪੰਜਾਬ ਦੇ ਵਿੱਤੀ ਸੰਕਟ ਅਤੇ ਕਰਜ਼ੇ ਤੋਂ ਇਲਾਵਾ ਸੂਬੇ ਦੇ ਵਿੱਤੀ ਵਸੀਲਿਆਂ ਵਿਚ ਸੁਧਾਰ ਅਤੇ ਖ਼ਰਚਿਆਂ ਨੂੰ ਤਰਕਸੰਗਤ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਸੂਤਰ ਦੱਸਦੇ ਹਨ ਕਿ ਪਿਛਲੇ ਦਿਨੀਂ ਦਿੱਲੀ ਵਿਚ ਪੰਜਾਬ ਦੇ ਸੀਨੀਅਰ ਅਫ਼ਸਰ ਬੁਲਾਏ ਗਏ ਸਨ ਜਿਨ੍ਹਾਂ ਤੋਂ ਅਰਬਿੰਦ ਮੋਦੀ ਨੇ ਸੂਬੇ ਦੇ ਆਰਥਿਕ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਮੀਟਿੰਗ ਵਿਚ ਇਹ ਵੀ ਇਸ਼ਾਰਾ ਹੋਇਆ ਸੀ ਕਿ ਪੰਜਾਬ ਦੀ ਵਿੱਤੀ ਗੱਡੀ ਨੂੰ ਲੀਹ ’ਤੇ ਚਾੜ੍ਹਨ ਲਈ ਕਈ ਸਖ਼ਤ ਫ਼ੈਸਲੇ ਵੀ ਲਏ ਜਾ ਸਕਦੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਸ਼ਖ਼ਸੀਅਤ ਸੇਬੈਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਦਾ ਸਲਾਹਕਾਰ ਨਿਯੁਕਤ ਕੀਤਾ ਹੈ। ਉਹ ਡਿਊਕ ਯੂਨੀਵਰਸਿਟੀ ਦੇ ਪਬਲਿਕ ਪਾਲਿਸੀ ਦੇ ਪ੍ਰੋਫ਼ੈਸਰ ਹਨ ਜੋ ਪੰਜਾਬ ਸਰਕਾਰ ਨੂੰ ਵਿੱਤੀ ਵਸੀਲੇ ਜੁਟਾਉਣ ਲਈ ਆਪਣੀ ਸਲਾਹ ਦੇਣਗੇ। ਇਸ ਦੇ ਨਾਲ ਹੀ ਉਹ ਵਿੱਤੀ ਖ਼ਰਚਿਆਂ ਨੂੰ ਤਰਕਸੰਗਤ ਬਣਾਉਣ ਲਈ ਨੁਕਤੇ ਵੀ ਸੁਝਾਉਣਗੇ। ਉਹ ਆਨਰੇਰੀ ਆਧਾਰ ’ਤੇ ਕੰਮ ਕਰਨਗੇ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਸਕੱਤਰ ਪੱਧਰ ਦਾ ਰੈਂਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸੈਕਟਰੀ ਪੱਧਰ ’ਤੇ ਮਿਲਣ ਵਾਲਾ ਟੀਏ-ਡੀਏ ਅਤੇ ਹੋਰ ਖ਼ਰਚਿਆਂ ਦੀ ਪੂਰਤੀ ਕੀਤੀ ਜਾਵੇਗੀ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਰਿਹਾਇਸ਼ ਦੀ ਸਹੂਲਤ, ਸਕੱਤਰੇਤ ਅਮਲਾ ਅਤੇ ਵਾਹਨ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੂੰ ਹੋਰ ਅਦਾਰਿਆਂ ’ਚ ਪ੍ਰੋਫ਼ੈਸ਼ਨਲ ਕੰਮ ਕਰਨ ਦੀ ਛੋਟ ਦਿੱਤੀ ਗਈ ਹੈ।

Advertisement

ਅਰਬਿੰਦ ਮੋਦੀ ਨੂੰ ਪੰਜਾਬ ਤੋਂ ਬਾਹਰ ਪ੍ਰੋਫੈਸ਼ਨਲ ਕੰਮ ਕਰਨ ਦੀ ਛੋਟ

ਅਰਬਿੰਦ ਮੋਦੀ ਪਿਛਲੇ ਸਮੇਂ ਦੌਰਾਨ ਕੇਂਦਰੀ ਵਿੱਤ ਮੰਤਰਾਲੇ ’ਚ ਵੀ ਸਲਾਹਕਾਰੀ ਭੂਮਿਕਾ ਨਿਭਾ ਚੁੱਕੇ ਹਨ ਅਤੇ ਇਸ ਵੇਲੇ ਵੀ ਉਹ ਕਈ ਕੇਂਦਰੀ ਕਮੇਟੀਆਂ ਵਿਚ ਸਰਗਰਮ ਹਨ। ਉਹ ਆਨਰੇਰੀ ਬੇਸਿਸ ’ਤੇ ਕੰਮ ਕਰਨਗੇ। ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ ਅਤੇ ਉਹ ਕੈਬਨਿਟ ਮੰਤਰੀ ਵਾਲੇ ਖ਼ਰਚਿਆਂ ਅਤੇ ਟੀਏ-ਡੀਏ ਨੂੰ ਵਸੂਲ ਕਰਨ ਦੇ ਹੱਕਦਾਰ ਵੀ ਹੋਣਗੇ। ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਵੀ ਆਪਣਾ ਪ੍ਰੋਫੈਸ਼ਨਲ ਕੰਮ ਕਰਨ ਦੀ ਛੋਟ ਦਿੱਤੀ ਗਈ ਹੈ। ਉਨ੍ਹਾਂ ਨੂੰ ਲੋੜੀਂਦੀ ਰਿਹਾਇਸ਼, ਸਕੱਤਰੇਤ ਅਮਲਾ, ਵਹੀਕਲ ਆਦਿ ਵੀ ਦਿੱਤਾ ਜਾਵੇਗਾ। ਅਰਬਿੰਦ ਮੋਦੀ ਨੂੰ ਮੋਦੀ ਸਰਕਾਰ ਨੇ ਸਤੰਬਰ 2017 ਵਿਚ ‘ਨਿਊ ਡਾਇਰੈਕਟ ਟੈਕਸ ਲੈਜਿਸਲੇਸ਼ਨ’ ਦਾ ਮੈਂਬਰ ਵੀ ਨਿਯੁਕਤ ਕੀਤਾ ਸੀ।

Advertisement
Advertisement