ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰੀਅਨ ਗਰੁੱਪ ਨੇ ਆਮਿਰ ਹੁਸੈਨ ਨੂੰ ਬਰਾਂਡ ਅੰਬੈਸਡਰ ਬਣਾਇਆ

06:45 AM Sep 02, 2024 IST
ਸਮਾਗਮ ਦੌਰਾਨ ਆਮਿਰ ਹੁਸੈਨ ਲੋਨ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਵਰਮਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਸਤੰਬਰ
ਆਰੀਅਨ ਗਰੁੱਪ ਆਫ ਕਾਲਜਿਜ਼ ਅਤੇ ਡਿਸਟ੍ਰਿਕ ਬਾਰ ਐਸੋਸੀਏਸ਼ਨ ਲੁਧਿਆਣਾ ਵੱਲੋਂ ਕਰਵਾਏ ਸਮਾਗਮ ਵਿੱਚ ਜੰਮੂ ਕਸ਼ਮੀਰ ਦੇ ਪੈਰਾ ਕ੍ਰਿਕਟ ਟੀਮ ਦੇ ਕਪਤਾਨ ਆਮਿਰ ਹੁਸੈਨ ਲੋਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਰੀਅਨ ਗਰੁੱਪ ਵੱਲੋਂ ਆਮਿਰ ਹੁਸੈਨ ਨੂੰ ਆਪਣਾ ਬਰਾਂਡ ਅੰਬੈਂਸਡਰ ਵੀ ਐਲਾਨਿਆ ਗਿਆ।
ਸਮਾਗਮ ਵਿੱਚ ਪਹੁੰਚੇ ਆਮਿਰ ਹੁਸੈਨ ਲੋਨ ਨੇ ਦੱਸਿਆ ਕਿ ਅੱਠ ਸਾਲ ਦੀ ਉਮਰ ਵਿੱਚ ਇੱਕ ਹਾਦਸੇ ਦੌਰਾਨ ਉਸ ਦੀਆਂ ਦੋਵੇਂ ਬਾਹਾਂ ਚਲੀਆਂ ਗਈਆਂ ਸਨ। ਉਸ ਨੇ ਹੌਸਲਾ ਨਹੀਂ ਛੱਡਿਆ ਅਤੇ ਕ੍ਰਿਕਟ ਖੇਡਣਾ ਸ਼ੁਰੂ ਕਰ ਦਿੱਤਾ। ਅੱਜ ਉਹ ਜੰਮੂ ਕਸ਼ਮੀਰ ਦੀ ਪੈਰਾ ਕ੍ਰਿਕਟ ਟੀਮ ਦਾ ਕਪਤਾਨ ਹੈ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਡਾ. ਅੰਸ਼ੂ ਕਟਾਰੀਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ਜਦਕਿ ਸਮਾਗਮ ਦੀ ਪ੍ਰਧਾਨਗੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਚੇਤਨ ਵਰਮਾ ਨੇ ਕੀਤੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਕਰਨ ਵਰਮਾ, ਮੀਤ ਪ੍ਰਧਾਨ ਸੰਦੀਪ ਅਰੋੜਾ, ਸਕੱਤਰ ਪਰਮਿੰਦਰਪਾਲ ਸਿੰਘ ਲਾਡੀ, ਵਿੱਤ ਸਕੱਤਰ ਕਰਨਿਸ਼ ਗੁਪਤਾ, ਆਰਕੇ ਮੌਰੀਆ, ਰਜਿੰਦਰ ਭੰਡਾਰੀ ਅਤੇ ਐਡਵੋਕੇਟ ਦਲੀਪ ਸਰੀਨ ਹਾਜ਼ਰ ਸਨ।

Advertisement

Advertisement