ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਿਫਟਿੰਗ ਹੋਣ ਨਾਲ ਆੜ੍ਹਤੀਆਂ ਨੇ ਸੁੱਖ ਦਾ ਸਾਹ ਲਿਆ

08:57 AM Apr 28, 2024 IST
ਬਾਬੈਨ ਮੰਡੀ ਵਿਚ ਕਣਕ ਦੀ ਚੁਕਾਈ ਕਰਦੇ ਹੋਏ ਪੱਲੇਦਾਰ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 27 ਅਪਰੈਲ
ਬਾਬੈਨ ਅਨਾਜ ਮੰਡੀ ਵਿੱਚ ਹੌਲੀ ਰਫ਼ਤਾਰ ਨਾਲ ਹੋ ਰਹੀ ਕਣਕ ਦੀ ਫਸਲ ਦੀ ਚੁਕਾਈ ਦਾ ਮਾਮਲਾ ਮੁੱਖ ਮੰਤਰੀ ਦੇ ਕੋਲ ਆਉਣ ਤੋਂ ਬਾਅਦ ਕੁਝ ਸੁਧਾਰ ਹੋਇਆ ਹੈ। ਮੁੱਖ ਮੰਤਰੀ ਦਫਤਰ ਦੇ ਹੁਕਮਾਂ ’ਤੇ ਬਾਬੈਨ ਅਨਾਜ ਮੰਡੀ ਵਿੱਚ ਕਣਕ ਦੀ ਚੁਕਾਈ ਵਿਚ ਤੇਜ਼ੀ ਆ ਗਈ ਹੈ ਤੇ ਦੋ ਦਿਨਾਂ ਵਿਚ ਹੀ ਅਨਾਜ ਮੰਡੀ ’ਚ ਦੋ ਲੱਖ ਕੱਟਿਆਂ ਦੀ ਚੁਕਾਈ ਹੋ ਗਈ ਹੈ। ਇਸ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੇ ਸੁੱਖ ਦਾ ਸਾਹ ਲਿਆ ਹੈ। ਮੰਡੀ ਵਿਚ ਹੁਣ ਤੱਕ 5 ਲੱਖ ਕਣਕ ਦੇ ਕੱਟਿਆਂ ਦੀ ਆਮਦ ਹੋ ਚੁੱਕੀ ਹੈ, ਜਿਸ ’ਚ ਦੋ ਲੱਖ ਦੀ ਚੁਕਾਈ ਹੋ ਗਈ ਹੈ। ਫੂਡ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਬ੍ਰਿਜ ਮੋਹਨ ਸ਼ਰਮਾ ਨੇ ਦੱਸਿਆ ਕਿ ਮੰਡੀ ’ਚ ਕਣਕ ਦੀ ਚੁਕਾਈ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ। ਇਸ ਲਈ ਰੇਲਵੇ ਵੱਲੋਂ ਵਧੇਰੇ ਵੈਗਨ ਉਪਲੱਬਧ ਕਰਾਏ ਗਏ ਹਨ। ਮੰਡੀ ਵਿਚ ਖਾਲੀ ਪਏ ਗੁਦਾਮ ਨੂੰ ਵੀ ਖੋਲ੍ਹ ਦਿੱਤਾ ਗਿਆ ਹੈ, ਜਿਸ ਵਿਚ ਕਣਕ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਮੰਡੀ ਵਿੱਚ ਇਕ ਲੱਖ ਕੱਟਿਆਂ ਦੀ ਲਿਫਟਿੰਗ ਹੋ ਜਾਵੇਗੀ ਅਤੇ ਮੰਡੀ ਵਿਚ ਜਾਮ ਦੀ ਸਥਿਤੀ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭੁਗਤਾਨ ਜਲਦੀ ਕਰਨਾ ਵੀ ਲਾਜ਼ਮੀ ਕੀਤਾ ਜਾਵੇਗਾ।

Advertisement

Advertisement
Advertisement